ਨਹਿਰੂ ਯੁਵਾ ਕੇਂਦਰ ਦੁਆਰਾ ਮਿਸਨ ਲਾਈਫ ਦੇ ਤਹਿਤ ਖੇਡ ਮੇਲੇ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਵਾਤਾਵਰਣ ਦੀ ਸੰਭਾਲ ਦੇ ਸੰਦਰਭ ਵਿੱਚ ਬਲਾਕ ਧੂਰੀ ਦੇ ਪਿੰਡ ਧੂਰਾ ਦੇ ਕਿੰਜਗਵਿਊ ਇੰਟਰਨੈਸ਼ਨਲ ਸਕੂਲ ਵਿਖੇ ਮਿਸਨ ਲਾਇਫ ਫਾਰ ਇਨਵਾਅਰਮੈਂਟਲ ਦੇ ਤਹਿਤ ਇੱਕ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ਬਲਾਕ ਧੂਰੀ ਦੇ ਵਲੰਟੀਅਰਾਂ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਅਤੇ ਇਸ ਕਾਰਜ ਨੂੰ ਅਮਲੀ ਰੂਪ ਦਿੱਤਾ। ਇਸ ਪ੍ਰੋਗਰਾਮ ਵਿੱਚ ਤਕਰੀਬਨ ਪੰਜਾਹ ਦੇ ਕਰੀਬ ਨੌਜਵਾਨ ਸ਼ਾਮਿਲ ਹੋਏ। ਇਸ ਪ੍ਰੋਗਰਾਮ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਫੁਟਬਾਲ ਅਤੇ ਕ੍ਰਿਕਟ ਦੇ ਮੈਚ ਕਰਵਾਏ ਗਏ ਤੇ ਜਿੱਤਣ ਵਾਲੀਆਂ ਟੀਮਾਂ ਦਾ ਸਰਟੀਫਿਕੇਟਾਂ ਅਤੇ ਸਨਮਾਨ ਚਿੰਨ ਦੇ ਕੇ ਪ੍ਰਤੋਸਾਹਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਅਧਿਆਪਕ ਅਤੇ ਕੋਚ ਸ ਗੁਰਪ੍ਰੀਤ ਸਿੰਘ ਜੀ ਨੇ ਵਿਸੇਸ਼ ਭੂਮਿਕਾ ਨਿਭਾਈ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਦਾ ਵੀ ਵਿਸੇਸ਼ ਸਨਮਾਨ ਕੀਤਾ ਗਿਆ। ਨੌਜਵਾਨਾਂ ਲਈ ਵਿਸੇਸ਼ ਤੌਰ ਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਧਿਕਾਰੀ ਸ੍ਰੀ ਰਾਹੁਲ ਸੈਣੀ ਜੀ ਦੀ ਅਗਵਾਈ ਵਿੱਚ ਇਹ ਪ੍ਰੋਗਰਾਮ ਸਫਲਤਾਪੂਰਵਕ ਹੋਇਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePhilippines raises alert level at most active volcano
Next articleਨਹਿਰੂ ਯੁਵਾ ਕੇਂਦਰ ਦੁਆਰਾ ਬਲਾਕ ਧੂਰੀ ਵਿੱਚ ਨੁੱਕੜ ਨਾਟਕ ਦਾ ਆਯੋਜਨ