ਲੰਡਨ (ਸਮਾਜ ਵੀਕਲੀ) ( ਰਾਜਵੀਰ ਸਮਰਾ)– ਆਉਂਦੇ ਸਮੇਂ ਦੌਰਾਨ ਮਾਂ ਖੇਡ ਕਬੱਡੀ ਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਪ੍ਰੋਗਰਾਮ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਸਵੀਰ ਸਿੰਘ ਉੱਘੇ ਖੇਡ ਤੇ ਪੰਜਾਬੀ ਸਭਿਆਚਾਰ ਪ੍ਰੋਮਟਰ ਨੇ ਯੂ ਕੇ ਤੋਂ ਪੰਜਾਬ ਆਉਣ ਤੇ ਚੋਣਵੇਂ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਕੀਤਾ।ਇਸ ਦੌਰਾਨ ਜਸਵੀਰ ਸਿੰਘ ਢਿੱਲੋਂ ਉੱਘੇ ਖੇਡ ਤੇ ਪੰਜਾਬੀ ਸਭਿਆਚਾਰ ਪ੍ਰੋਮਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲਡਨ ਵਿਰਸਾ ਯੂ ਕੇ ਵੱਲੋਂ ਜਿੱਥੇ ਵਿਦੇਸ਼ਾਂ ਵਿੱਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਥੇ ਹੀ ਹੁਣ ਆਪਣੇ ਇਲਾਕੇ ਤੇ ਜਨਮ ਭੂਮੀ ਤੇ ਵੀ ਖੇਡਾਂ, ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਸਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਿਨੋਂ ਦਿਨ ਨਸ਼ਿਆਂ ਵਿੱਚ ਗਲਤਾਨ ਹੋ ਰਹੀ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਲਗਾਉਣਾ ਹੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਦੇ ਦਰਿਆ ਵਿੱਚੋਂ ਕੱਢ ਸਕਦਾ ਹੈ।ਇਸ ਲਈ ਗੋਲਡਨ ਵਿਰਸਾ ਯੂ ਕੇ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਦੇ ਸਾਂਝੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਤੇ ਸਭਿਆਚਾਰਕ ਮੇਲਿਆਂ ਦਾ ਆਯੋਜਨ ਕਰੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj