HOME ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ...

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ

7
ਐਡਵੋਕੇਟ ਰਾਜਵਿੰਦਰ ਸਿੰਘ ਲੱਕੀ

ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿਤ ਨਹੀਂ

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਸਬੰਧੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਖ਼ਾਲਸਾ ਪੰਥ ਦੇ ਸਿੱਖਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉਥੋਂ ਜਾਰੀ ਹੋਣ ਵਾਲਾ ਹਰ ਹੁਕਮ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਸਤਿਕਾਰਯੋਗ ਅਤੇ ਪ੍ਰਵਾਨਯੋਗ ਹੁੰਦਾ ਹੈ। ਲੱਕੀ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਿਆ ਜਾਂਦਾ ਹੈ ਤਾਂ ਉਸ ਦੇ ਗੰਭੀਰ ਸਮਾਜਿਕ ਅਤੇ ਨੈਤਿਕ ਪ੍ਰਭਾਵ ਹੁੰਦੇ ਹਨ। ਅਜਿਹੇ ਹਾਲਾਤਾਂ ਵਿੱਚ ਜਿਲੇ ਦੇ ਵਿਧਾਇਕ/ ਜਿਲੇ ਤੋਂ ਪੰਜਾਬ ਸਰਕਾਰ ਚ ਚੇਅਰਮੈਨ,  ਸਰਕਾਰੀ ਅਧਿਕਾਰੀ, ਮੁਲਾਜਮਾਂ ਲਈ ਵੀ ਇਕ ਅਸਹਿਜ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਵੀ ਪ੍ਰਭਾਵ ਪੈਣ ਦਾ ਖਦਸ਼ਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੀ ਸਰਵਉੱਚ ਤੇ ਸਦੀਵੀ ਤਖਤ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਖਿਲਾਫ਼ ਇੰਨਾ ਸਖਤ ਫੈਸਲਾ ਸੁਣਾਇਆ ਗਿਆ ਹੈ ਤਾਂ ਲੋਕਤੰਤਰੀ ਪਰੰਪਰਾਵਾਂ ਅਤੇ ਨੈਤਿਕ ਮਰਿਆਦਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਲੱਕੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਜੋ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਚੌਰ-ਰੋਪੜ੍ਹ ਹਾਈਵੇ ‘ਤੇ ਵਾਪਰ ਰਹੇ ਭਿਆਨਕ ਹਾਦਸਿਆਂ ਨੂੰ ਰੋਕਣ ਲਈ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਲੋਕ ਨਿਰਮਾਣ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਪੱਤਰ; ਸੁਰੱਖਿਆ ਆਡਿਟ ਕਰਵਾਉਣ ਦੀ ਕੀਤੀ ਮੰਗ
Next articleਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਪੰਜਾਬ ਓ.ਬੀ.ਸੀ. ਵਿੰਗ ਦੇ ਬਣਾਏ ਚੇਅਰਮੈਨ