HOME ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵਲੋਂ ਨਜਾਇਜ਼ ਮਾਈਨਿੰਗ ਖਿਲਾਫ ਕੀਤੀ ਗਈ ਸਖਤ ਕਾਰਵਾਈ

ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵਲੋਂ ਨਜਾਇਜ਼ ਮਾਈਨਿੰਗ ਖਿਲਾਫ ਕੀਤੀ ਗਈ ਸਖਤ ਕਾਰਵਾਈ

1
ਜ਼ਿਲਾ ਰੋਪੜ ਦੇ ਐਸਐਸਪੀ ਮਨਿੰਦਰ ਸਿੰਘ 
ਐਸਐਸਪੀ ਰੂਪਨਗਰ ਮਨਿੰਦਰ ਸਿੰਘ ਨੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਕੀਤਾ ਮਾਮਲਾ ਦਰਜ , ਚਾਰ ਪੋਕਲੈਨ ਮਸ਼ੀਨਾਂ ਜਬਤ। 
ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ  (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ )  ਬੀਤੇ ਕੁਝ ਦਿਨਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਨਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਗੁਪਤ ਸੂਚਨਾ ਦੇ ਆਧਾਰ ਤੇ ਮਿਲ ਰਹੀਆਂ ਸਨ ਜਿਸ ਦੇ ਖਿਲਾਫ ਅੱਜ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ ਅਤੇ ਚਾਰ ਪੋਕਲੈਨ ਮਸ਼ੀਨਾਂ ਬਰਾਮਦ ਕੀਤੀਆਂ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਰੋਪੜ ਦੇ ਐਸਐਸਪੀ ਮਨਿੰਦਰ ਸਿੰਘ  ਵੱਲੋਂ ਥਾਣਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੇ ਕਰਦੇ ਹੋਏ ਕੀਤਾ ਉਹਨਾਂ ਕਿਹਾ ਕਿ ਸ੍ਰੀ ਨੰਦਪੁਰ ਸਾਹਿਬ ਪੁਲਿਸ ਨੂੰ ਚਾਰ ਪੋਕ ਲੈਣ ਮਸ਼ੀਨਾਂ ਦੇ ਨਾਮ ਲੂਮ ਚਾਲਕ ਮਾਲਕਾਂ ਨਾਮ ਲੂਮ ਜਮੀਨ ਮਾਲਕਾਂ ਨਾਮ ਲੂਮ ਟਿੱਪਰ ਚਾਲਕਾਂ ਮਾਲਕਾਂ ਦੇ ਦਰਜ ਰਜਿਸਟਰਡ ਕੀਤਾ ਗਿਆ ਹੈ ਇਸ ਤੋਂ ਇਲਾਵਾ ਥਾਣਾ ਨੂਰਪੁਰ ਬੇਦੀ ਵੱਲੋਂ ਵੀ ਮਾਈਨਿੰਗ ਵਿਭਾਗ ਦੀ ਟੀਮ ਨਾਲ ਨਜਾਇਜ਼ ਮਾਈਨਿੰਗ ਤਹਿਤ ਕਾਰਵਾਈ ਕਰਦੇ ਹੋਏ ਪਿੰਡ ਐਲਗਰਾ ਕਰੈਸ਼ਰ ਜੋਨ ਵਿੱਚ ਸਵਾਨ ਦੀ ਵਿੱਚ ਨਜਾਇਜ਼ ਮਾਈਨਿੰਗ ਕਰਦੇ ਇੱਕ ਮਸ਼ੀਨ ਨੂੰ ਕਾਬੂ ਕਰਕੇ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿੱਤਾ ਹੈ। ਇਸ ਮੌਕੇ ਐਸਐਸਪੀ ਮਨਿੰਦਰ ਸਿੰਘ ਤੋਂ ਇਲਾਵਾ ਐਸਪੀ ਗੁਰਦੀਪ ਸਿੰਘ ਗੋਸਲ ਡੀਐਸਪੀ ਜਸ਼ਨਦੀਪ ਸਿੰਘ ਮਾਣ ਡੀਐਸਪੀ ਹਰਕੀਰਤ ਸਿੰਘ ਐਸਐਚਓ ਦਾਨਿਸ਼ਵੀਰ ਸਿੰਘ ਐਸਐਚਓ ਸਿਮਰਨ ਦੀਪ ਸਿੰਘ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗਿਆਨ ਦੇ ਮਹਾਂਸਾਗਰ-ਸਤਿਗੁਰੂ ਰਵਿਦਾਸ ਜੀ
Next articleਟਰੰਪ ਨੇ ਹੁਣ ਕੈਨੇਡਾ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਉਹ ਟੈਰਿਫ ਵਧਾਏਗਾ ਅਤੇ ਕਿਊਬਾ ਨੂੰ ਤੇਲ ਸਪਲਾਈ ਕਰਨ ਵਾਲੇ ਦੇਸ਼ਾਂ ‘ਤੇ ਟੈਰਿਫ ਲਗਾਉਣ ਦੀ ਧਮਕੀ ਵੀ ਦੇਵੇਗਾ।