HOME ਸ੍ਰੀ ਚਰਨਛੋਹ ਬੇਗਮਪੁਰਾ ਖੁਰਾਲਗੜ ਸਾਹਿਬ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਪ੍ਰੀਨਿਰਵਾਣ ਦਿਵਸ...

ਸ੍ਰੀ ਚਰਨਛੋਹ ਬੇਗਮਪੁਰਾ ਖੁਰਾਲਗੜ ਸਾਹਿਬ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਪ੍ਰੀਨਿਰਵਾਣ ਦਿਵਸ ਮਨਾਇਆ

3
ਫੋਟੋ ਅਜਮੇਰ ਦੀਵਾਨਾ
*ਬਾਬਾ ਸਾਹਿਬ ਦੇ ਉਪਕਾਰਾਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ – ਸੰਤ ਨਿਰਮਲ ਦਾਸ ਬਾਬੇਜੌੜੇ,ਸੰਤ ਸਤਵਿੰਦਰ ਹੀਰਾ
ਹੁਸ਼ਿਆਰਪੁਰ  (ਸਮਾਜ ਵੀਕਲੀ)   (  ਤਰਸੇਮ ਦੀਵਾਨਾ ) –  ਭਾਰਤ ਰਤਨ , ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੀ ਅਗਵਾਈ ਹੇਠ ਇਲਾਕਾ ਨਿਵਾਸੀ ਸੰਗਤਾਂ ਵਲੋਂ ਬਹੁਤ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਵੱਖ ਵੱਖ ਬੁਲਾਰਿਆਂ ਵਲੋੰ ਓਨਾਂ ਵਲੋੰ ਕੀਤੇ ਮਹਾਨ ਇਤਿਹਾਸਕ ਫੈਂਸਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਤ ਨਿਰਮਲ ਦਾਸ ਬਾਬੇਜੌੜੇ ਅਤੇ ਸੰਤ ਸਤਵਿੰਦਰ ਹੀਰਾ ਨੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਨਮਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੀਆਂ ਕੀਤੀਆਂ ਕੁਰਬਾਨੀਆਂ ਦਾ ਮੁੱਲ ਬਹੁਜਨ ਸਮਾਜ ਅਤੇ ਭਾਰਤ ਵਾਸੀ ਕਈ ਜਨਮਾਂ ਤੱਕ ਨਹੀਂ ਮੋੜ ਸਕਦੇ। ਪੜਾਈ,ਨੌਕਰੀ,ਜਮੀਨ ਖ੍ਰੀਦਣ ,ਸੁੰਦਰ ਵੱਡੇ ਵੱਡੇ ਮਹਿਲਨੁਮਾ ਘਰ ਬਣਾਉਣ ਤੋਂ ਇਲਾਵਾ ਰਾਜ ਭਾਗ ਪ੍ਰਾਪਤੀ ਅਤੇ ਰਾਗ ਭਾਗ ਦੀ ਤਬਦੀਲੀ ਲਈ ਦਿੱਤੇ ਵੋਟ ਦੇ ਅਧਿਕਾਰ ਨਾਲ ਕ੍ਰੋੜਾਂ ਅਨੁਸੂਚਿਤ ਜਾਤੀ,ਪਛੜਿਆਂ ਦੀਆਂ ਤਕਦੀਰਾਂ ਚਮਕ ਗਈਆਂ।           ਇਸ ਮੌਕੇ ਭੈਣ ਸੰਤੋਸ਼ ਕੁਮਾਰੀ ਕੌਮੀ ਨੇ ਕਿਹਾ ਬਾਬਾ ਸਾਹਿਬ ਨੇ ਔਰਤ ਨੂੰ ਬਰਾਬਰ ਦਾ ਦਰਜਾ ਦੇ ਕੇ ਦੇਸ਼ ਦੇ ਵੱਡੇ  ਵੱਡੇ ਸਨਮਾਨਯੋਗ ਅਹੁਦਿਆਂ ਤੇ ਬਿਰਾਜਮਾਨ ਕੀਤਾ। ਉਨਾਂ ਕਿਹਾ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਬਾਬਾ ਸਾਹਿਬ ਡਾ.ਅੰਬੇਡਕਰ ਜੀ ਦੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਮੌਕੇ ਸੰਤ ਚਰਨ ਦਾਸ ਮਾਂਗਟ, ਸੰਤ ਅਮਰਜੀਤ , ਸੰਤ ਬੀਬੀ ਪੂਨਮ ਹੀਰਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲ ਦੀ ਗਰਾਉਂਡ ‘ਚ ਨਜਾਇਜ਼ ਦੁਕਾਨਾਂ ਦੀ ਉਸਾਰੀ ਦਾ ਮਾਮਲਾ ਭਖਿਆ
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ