ਇੱਕ ਯੂਨਿਟ ਖੂਨ ਨਾਲ ਤਿੰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ- ਜੱਥੇਦਾਰ ਤਲਵੰਡੀ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾ: ਦਸਵੀਂ, ਰਾਏਕੋਟ ਵਿਖੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਦੀ ਦੇਖ-ਰੇਖ ਹੇਠ 832ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ: ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਖੂਨ ਹਸਪਤਾਲ ਜਾਂ ਫੈਕਟਰੀ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ । ਇੱਕ ਇਨਸਾਨ ਇੱਕ ਯੂਨਿਟ ਖੂਨ-ਦਾਨ ਕਰਦਾ ਹੈ । ਉਸ ਦੇ ਦਾਨ ਕੀਤੇ ਇੱਕ ਯੂਨਿਟ ਨਾਲ ਤਿੰਨ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਖੂਨਦਾਨ ਸੰਸਾਰ ਤੇ ਸਭ ਤੋਂ ਵੱਡਾ ਪੁੰਨ ਹੈ । ਇਸ ਮੌਕੇ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਗਜੀਤ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 52 ਬਲੱਡ ਯੂਨਿਟ ਲਾਈਫ ਲਾਈਨ ਹਸਪਤਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਮਹਿੰਦਰ ਸਿੰਘ ਹੈਡ ਗ੍ਰੰਥੀ, ਹਰਭਜਨ ਸਿੰਘ, ਹਰਪ੍ਰੀਤ ਸਿੰਘ ਅਕਾਊਂਟੈਂਟ, ਹਰਮਿੰਦਰ ਸਿੰਘ ਖਜ਼ਾਨਚੀ, ਗੁਰਦੀਪ ਸਿੰਘ ਸਟੋਰ ਕੀਪਰ, ਹਰਜਿੰਦਰ ਸਿੰਘ ਰਿਕਾਰਡਕੀਪਰ, ਰਣਜੀਤ ਸਿੰਘ ਇੰਸਪੈਕਟਰ, ਮਨਜੀਤ ਸਿੰਘ ਇੰਸਪੈਕਟਰ, ਜੋਗਾ ਸਿੰਘ ਸੁਪਰਵਾਇਜ਼ਰ, ਅਲਬੇਲ ਸਿੰਘ ਢਿੱਲੋਂ ਏ.ਐਸ.ਆਈ, ਜੈਪਾਲ ਸਿੰਘ ਤਾਜਪੁਰ, ਜੀਵਨ ਸਿੰਘ ਰਾਏਕੋਟ, ਜਸਰੀਨ ਕੌਰ ਤਾਜਪੁਰ, ਮਨਦੀਪ ਸਿੰਘ ਟੂਸਾ, ਅਰਮਾਨ ਟੂਸਾ,ਪਰਮ ਟੂਸਾ, ਸੁਖਦਰਸ਼ਨ ਸਿੰਘ ਗੋਨੀ ਤਾਜਪੁਰ, ਪ੍ਰੇਮਜੀਤਪਾਲ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


