HOME ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੀ ਗੁਰੂ ਅਮਰਦਾਸ...

ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੀ ਗੁਰੂ ਅਮਰਦਾਸ ਹਸਪਤਾਲ, ਸੈਕਟਰ-32 ਏ, ਲੁਧਿਆਣਾ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ

4
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸੰਤ ਬਾਬਾ ਜਸਵੰਤ ਸਿੰਘ ਜੀ ਦੀਆਂ ਅਸੀਸਾਂ ਅਤੇ ਬਾਬਾ ਡਾ: ਅਨਹਦਰਾਜ ਸਿੰਘ ਜੀ ਦੀ ਪ੍ਰੇਰਨਾ ਸਦਕਾ ਸ਼੍ਰੀ ਗੁਰੂ ਅਮਰਦਾਸ ਹਸਪਤਾਲ, ਸੈਕਟਰ-32 ਏ, ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੌਂਸਲਰ ਸ਼੍ਰੀ ਕਮਲ ਲਵਲੀ ਮਨੋਚਾ ਦੇ ਦਫਤਰ ਗੁਰੂ ਅਰਜਨ ਦੇਵ ਨਗਰ ਵਿਖੇ ਤਿੰਨ ਰੋਜ਼ਾ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ 19 ਮਾਰਚ ਨੂੰ ਕੀਤਾ ਗਿਆ। ਇਸ ਕੈਂਪ ਦੌਰਾਨ 200 ਤੋਂ ਵੱਧ ਮਰੀਜ਼ਾਂ ਦਾ ਚੈਕ-ਅੱਪ ਕੀਤਾ ਗਿਆ। ਕੈਂਪ ਦੌਰਾਨ ਜਰੂਰਤਮੰਦਾਂ ਨੂੰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਕੈਂਪ ਵਿੱਚ ਹਸਪਤਾਲ ਦੇ ਡਾਕਟਰਾਂ ਵੱਲੋਂ ਲੋਕਾਂ ਦੀ ਮੈਡੀਕਲ ਜਾਂਚ ਵੀ ਕੀਤੀ ਗਈ। ਇਸ ਕੈਂਪ ਵਿੱਚ ਸ਼੍ਰੀ ਗੁਰੂ ਅਮਰਦਾਸ ਹਸਪਤਾਲ ਦੇ ਡਾ: ਪਰਮਿੰਦਰ ਸਿੰਘ ਬਰਾੜ, ਡਾ: ਕੁਲਦੀਪ ਸਿੰਘ, ਡਾ: ਅਰਚਨਾ ਸਿੰਗਲਾ, ਡਾ: ਜੇ.ਪੀ.ਸਿੰਘ ਦੀ ਟੀਮ ਅਤੇ ਹੋਰ ਸਟਾਫ ਵੀ ਮੌਜੂਦ ਸੀ। ਕੈਂਪ ਦੌਰਾਨ ਸ੍ਰ: ਦਰਸ਼ਨ ਸਿੰਘ, ਗੁਰਦੁਆਰਾ ਨਾਨਕਸਰ, ਸਮਰਾਲਾ ਚੌਂਕ, ਲੁਧਿਆਣਾ ਵੀ ਉਚੇਚੇ ਤੌਰ ਤੇ ਹਾਜਰ ਸਨ। ਇਸ ਮੌਕੇ ਐਮ.ਐਲ.ਏ ਸ੍ਰ: ਦਲਜੀਤ ਸਿੰਘ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਸ੍ਰ: ਅਮਰਜੀਤ ਸਿੰਘ ਅਤੇ ਅਲੱਗ ਅਲੱਗ ਵਾਰਡਾਂ ਦੇ ਪ੍ਰਧਾਨ ਵੀ ਮੌਜੂਦ ਸਨ। ਇਹ ਮੈਡੀਕਲ ਕੈਂਪ 21 ਮਾਰਚ ਤੱਕ ਜਾਰੀ ਰਹੇਗਾ।

 

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ਼ਹਿਰ ਦੇ ਪ੍ਰਮੁੱਖ ਚੌਂਕ ‘ਚ ਮਹਿਲਾਵਾਂ ਨੇ ਸਰਕਾਰ ਤੋਂ ਮੰਗੇ 48,000 ਬਕਾਇਆ ਤੇ ਰੋਸ ਪ੍ਰਦਰਸ਼ਨ ਕੀਤਾ। 
Next article*ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ*