ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ

21 ਦਿਨਾਂ ਲੜੀਵਾਰ ਸੁਖਮਨੀ ਸਾਹਿਬ ਜੀ ਦੇ ਜਾਪ ਦੇ ਭੋਗ ਪਾਏ ਗਏ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ )- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਰਵਿਦਾਸ ਸੁਖਮਨੀ ਸਤਿਸੰਗ ਜਥਾ ਬੀਬੀਆਂ ਵੱਲੋਂ ਸ਼ੁਰੂ ਕੀਤੇ ਗਏ 21 ਦਿਨਾਂ ਲੜੀਵਾਰ ਸੁਖਮਨੀ ਸਾਹਿਬ ਜੀ ਦੇ ਜਾਪ ਦੇ ਭੋਗ ਪਾਏ ਗਏ। ਇਸੇ ਦੌਰਾਨ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਵਲੋਂ ਸਭਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੇ ਉਕਤ ਲੜੀਵਾਰ ਪਾਠ ਕਰਨ ਵਾਲੀਆਂ ਬੀਬੀਆਂ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਚਰਨਾਂ ਵਿਚ ਹਮੇਸ਼ਾ ਨਤਮਸਤਕ ਹੁੰਦਿਆਂ ਉਹਨਾਂ ਦੀ ਗੁਰਬਾਣੀ ਪੜਨ ਸੁਣਨ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਹੀ ਸਾਡਾ ਮਨੁੱਖਾ ਜੀਵਨ ਸਫਲ ਹੋ ਸਕਦਾ ਹੈ। ਇਸ ਮੌਕੇ ਹੋਰਨਾਂ ਉਨਾਂ ਤੋਂ ਇਲਾਵਾ ਪ੍ਰਧਾਨ ਹਰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ, ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਸਹਾਇਕ ਸਕੱਤਰ ਤਰਲੋਚਨ ਸਿੰਘ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮੱਲ੍ਹ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ, ਅਡੀਟਰ ਪ੍ਰਨੀਸ਼ ਕੁਮਾਰ, ਧਾਰਮਿਕ ਸਕੱਤਰ ਰਜਿੰਦਰ ਸਿੰਘ, ਐਸ. ਸੀ. ਐਸ. ਟੀ. ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ, ਰਣਜੀਤ ਸਿੰਘ, ਸੰਧੂਰਾ ਸਿੰਘ, ਸਤਨਾਮ ਸਿੰਘ, ਧਰਮਵੀਰ ਸਿੰਘ, ਮੰਗਲ ਸਿੰਘ, ਸਤਪਾਲ ਸਿੰਘ, ਤਰਸੇਮ ਸਿੰਘ, ਮਹਿੰਦਰ ਸਿੰਘ, ਗੁਰਮੁਖ ਦਾਸ, ਬਾਬਾ ਲਵਪ੍ਰੀਤ ਸਿੰਘ, ਦਲਜੀਤ ਸਿੰਘ ਫੌਜੀ, ਮਨਜੀਤ ਸਿੰਘ ਕੈਲਪੁਰੀ, ਕੁਲਵਿੰਦਰ ਸਿੰਘ ਸਿਵੀਆ, ਰੂਪ ਲਾਲ, ਗੁਰਮੁਖ ਸਿੰਘ, ਹਰਜੀਤ ਸਿੰਘ, ਸੰਤੋਖ ਚੁੰਬਰ ਅਤੇ ਜਸਵੀਰ ਸਿੰਘ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਦੌਰਾਨ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSUNDAY SAMAJ WEEKLY = 16/06/2024
Next articleਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ