ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ. ਆਰ. ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ੁਰੂ ਹੋਇਆ | ਇਸ ਦੌਰਾਨ ਪਿੰਡ ‘ਚ ਵੱਖ ਵੱਖ ਥਾਈਾ ਪੜਾਅ ਕਰਦਾ ਹੋਇਆ ਨਗਰ ਕੀਰਤਨ ਆਪਣੇ ਪੂਰੇ ਜਲੌਅ ਨਾਲ ਸਮਾਪਤ ਹੋ ਗਿਆ | ਇਸ ਮੌਕੇ ਪ੍ਰਸਿੱਧ ਕੀਰਤਨੀ ਤੇ ਢਾਡੀ ਜੱਥਿਆਂ ਨੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸੋਚ ਤੇ ਫਲਸਫ਼ੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਗਤਾਂ ਲਈ ਦੁੱਧ, ਚਾਹ, ਖੀਰ ਤੇ ਫ਼ਲ ਫਰੂਟਾਂ ਦੇ ਲੰਗਰ ਵੀ ਲਗਾਏ ਗਏ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



