HOME ਸ੍ਰੀ ਗੁਰੂ ਗ੍ਰੰਥ ਸਾਹਿਬ ਗੁੰਮ ਸਰੂਪ ਮਾਮਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਗੁੰਮ ਸਰੂਪ ਮਾਮਲਾ

2

ਸ਼੍ਰੋਮਣੀ ਕਮੇਟੀ ਸਰਕਾਰੀ ਸਿੱਟ ਨੂੰ ਕੋਈ ਸਹਿਯੋਗ ਨਹੀਂ ਦੇਵੇਗੀ- ਸਕੱਤਰ 

 (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ  :-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮ ਸਦਾ ਸਰੂਪ ਮਾਮਲਾ ਪਿਛਲੇ ਤਿੰਨ ਚਾਰ ਸਾਲ ਤੋਂ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਦਫਤਰ ਅੱਗੇ ਸਿੱਖ ਸ਼ਖਸ਼ੀਅਤਾਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਕਿ ਇਸ ਮਾਮਲੇ ਸਬੰਧੀ ਕੋਈ ਗੱਲ ਸਾਹਮਣੇ ਆਵੇ ਲੰਮਾ ਸਮਾਂ ਚੱਲੇ ਧਰਨੇ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਦੇ ਮੌਰ ਵੀ ਸੇਕੇ ਸਨ। ਇਸ ਮਾਮਲੇ ਵਿੱਚ ਹੋਰ ਬੜਾ ਕੁਝ ਸਾਹਮਣੇ ਆਇਆ। ਪਿਛਲੇ ਦਿਨਾਂ ਤੋਂ ਇਹ ਮਾਮਲਾ ਉਸ ਸਮੇਂ ਫਿਰ ਚਰਚਾ ਵਿੱਚ ਆ ਗਿਆ ਜਦੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਪੁਲਿਸ ਜਿਲਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਦੇਖ ਰੇਖ ਹੇਠ ਇਕ ਵਿਸ਼ੇਸ਼ ਜਾਂਚ ਕਮੇਟੀ ਤਿਆਰ ਕੀਤੀ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਪਿਛਲੇ ਦੋ ਤਿੰਨ ਦਿਨਾਂ ਤੋਂ ਅਨੇਕਾਂ ਜਗ੍ਹਾ ਉੱਪਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਅਹਿਮ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਚਾਰਟਡ ਅਕਾਊਂਟਡ ਸੁਤਿੰਦਰ ਕੋਹਲੀ ਦੀ ਗਿਰਫਤਾਰੀਊ ਹੋਈ ਉਸ ਤੋਂ ਬਾਅਦ ਇੱਕ ਹੋਰ ਗ੍ਰਿਫਤਾਰੀ ਹੋਈ ਤੇ ਅਗਲੀ ਕਾਰਵਾਈ ਦੇ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਦੇ ਸੁਰਖੀਆਂ ਵਿੱਚ ਹੋਣ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਤਲਬ ਕੀਤਾ ਹੈ ਜਿਸ ਵਿੱਚ ਗੁੰਮਸ਼ੁਦਾ ਸਰੂਪਾਂ ਦਾ ਮਾਮਲਾ ਵੀ ਹੈ। ਅੱਜ ਇਸ ਮਾਮਲੇ ਦੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ ਇਸ ਮੀਟਿੰਗ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ ਭਾਗ ਲਿਆ ਇਸ ਮੀਟਿੰਗ ਦੇ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਰਾਹੀਂ ਜੋ ਜਾਂਚ ਪੜਤਾਲ ਕਮੇਟੀ ਸਿੱਟ ਬਣਾਈ ਗਈ ਹੈ ਉਸ ਨੂੰ ਸ਼੍ਰੋਮਣੀ ਕਮੇਟੀ ਕਿਸੇ ਕਿਸਮ ਦਾ ਵੀ ਕੋਈ ਸਹਿਯੋਗ ਨਹੀਂ ਦੇਵੇਗੀ ਤੇ ਨਾ ਹੀ ਕੋਈ ਰਿਕਾਰਡ ਜਾਂ ਹੋਰ ਗੱਲਬਾਤ ਸਾਂਝੀ ਕਰੇਗੀ। ਇੱਥੇ ਵਰਣਨਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਵੀ ਪੁਲਿਸ ਕਾਰਵਾਈ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ। ਪੰਜਾਬ ਵਾਸੀ ਤੇ ਦੇਸ਼ ਵਿਦੇਸ਼ ਦੇ ਲੋਕ ਇਹਨਾਂ ਗੁੰਮਸ਼ੁਦਾ ਸਰੂਪ ਮਾਮਲਿਆਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਸਿੱਟ ਵੱਲ ਦੇਖ ਰਹੇ ਸਨ ਪਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸੇ ਤਰ੍ਹਾਂ ਦਾ ਵੀ ਜਾਂਚ ਪੜਤਾਲ ਦਾ ਸਹਿਯੋਗ ਨਾ ਦੇ ਕੇ ਇਸ ਮਾਮਲੇ ਨੂੰ ਠੱਪ ਕਰਨ ਦਾ ਯਤਨ ਕੀਤਾ ਹੈ। ਹੁਣ ਦੇਖਦੇ ਹਾਂ ਪੁਲਿਸ ਵੱਲੋਂ ਬਣਾਈ ਹੋਈ ਸਿੱਟ ਅੱਗੇ ਕੀ ਕਾਰਵਾਈ ਪਾਉਂਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਕੰਮ ਕਰਾਂਗਾ-ਕੁਲਵੰਤ ਸਿੰਘ ਜਗਦੇ
Next articleਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਕਿਸਾਨ–ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ- ਕਿਸਾਨ ਏਕਤਾ – ਜ਼ਿੰਦਾਬਾਦ ਯੂਨੀਅਨ ਏਕਤਾ – ਜ਼ਿੰਦਾਬਾਦ