HOME ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

4

ਰਾਏਕੋਟ  (ਸਮਾਜ ਵੀਕਲੀ)   (ਗੁਰਭਿੰਦਰ ਗੁਰੀ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਕਰੀਬੀ ਪਿੰਡ ਬੱਸੀਆਂ ਦੇ ਗੁਰੂਦੁਆਰਾ ਸਤਰੰਜਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆਂ, ਗ੍ਰਾਂਮ ਪੰਚਾਇਤ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਫੁੱਲਾਂ ਨਾਲ ਸਜਾਈ ਗਈ ਪਾਲਕੀ ਸ਼ਸੋਭਿਤ ਸਨ। ਨਗਰ ਕੀਰਤਨ ਅੱਗੇ ਸਕੂਲੀ ਬੱਚੇ ਬੈਨਰ ਚੁੱਕੀ ਜਾ ਰਹੇ ਸਨ ਅਤੇ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਨਗਰ ਕੀਰਤਨ ਦਾ ਸੰਗਤਾਂ ਵੱਲੋ ਪਿੰਡ ਦੇ ਵੱਖ-ਵੱਖ ਪੜਾਵਾ ਤੇ ਨਿੱਘਾ ਸੁਆਗਤ ਕੀਤਾ ਗਿਆ ਅਤੇ ਚਾਹ ਬ੍ਰੈਡ ਪਕੌੜਿਆਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਜੱਥਾ ਸਰਪੰਚ ਨਾਥ ਸਿੰਘ ਹਮੀਦੀ ਵੱਲੋ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਦਸਾਂ ਗੁਰੂਆਂ ਦੀ ਪਵਿੱਤਰ ਜੋਤ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਿਤ ਕੀਤਾ ਗਿਆ। ਭਾਈ ਸਿਮਰਨਜੀਤ ਸਿੰਘ ਦੇ ਕੀਰਤਨੀ ਜੱਥੇ ਵੱਲੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ  ਕੀਤਾ ਗਿਆ। ਇਸ ਮੌਕੇ ਜੱਥੇਦਾਰ ਸੁਖਬੀਰ ਸਿੰਘ ਉੱਪਲ, ਧਰਮਪਾਲ ਸਿੰਘ, ਪ੍ਰਧਾਨ ਰਣਧੀਰ ਸਿੰਘ ਉੱਪਲ, ਦੀਪਾ ਸਿੰਘ, ਬਿੱਲੂ ਸਿੰਘ, ਹੈਪੀ ਪਲਾਹਾ  ਅਵਤਾਰ ਸਿੰਘ ਉੱਪਲ, ਮਹਿਤਾਬ ਸਿੰਘ ਜਗਦੇਵ ਸਿੰਘ ਉੱਪਲ, ਭਰਪੂਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਐਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ’ਚ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
Next articleਬੂਟਾ ਸਿੰਘ ਬਾਰੇ ਜਾਤੀਵਾਦੀ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।