ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ ਵਿਖੇ ਆਯੋਜਿਤ।

ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਪ੍ਰਬੰਧਕ। ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਨਜਦੀਕੀ ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਅਤੇ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ, ਗੁਰਬਾਣੀ, ਗੁਰਮਤਿ ਨਾਲ ਜੋੜਨ ਅਤੇ ਭੈੜੀਆਂ ਆਦਤਾਂ, ਭੈੜੀ ਸੰਗਤ ਤੋਂ ਬਚਾਅ ਲਈ ਸ਼ਾਮ ਸਮੇਂ ਹਰ ਮਹੀਨੇ ਵਿਸ਼ੇਸ਼ ਤੌਰ ਤੇ ਬੱਚਿਆਂ ਦੇ ਦੋ ਗੁਰਮਤਿ ਸਮਾਗਮਾਂ ਦੀ ਜੋ ਲੜੀ ਚਲਾਈ ਜਾ ਰਹੀ ਹੈ ਓਸੇ ਲੜੀ ਤਹਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਮ ਦੇ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ ਵਿਖੇ ਰਹਿਰਾਸ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਕਰਵਾਏ ਗਏ। ਸਮਾਗਮ ਵਿੱਚ ਬੱਚਿਆਂ ਵਲੋਂ ਸ਼ਬਦ ਗਾਇਨ, ਗੁਰਬਾਣੀ ਪਾਠ, ਮੂਲ ਮੰਤਰ, ਗੁਰਮੰਤ੍ਰ ਦੇ ਜਾਪ, ਧਾਰਮਿਕ ਰਚਨਾਵਾਂ, ਗੁਰਮਤਿ ਵਿਚਾਰਾਂ, ਆਰਤੀ ਦੇ ਕੀਰਤਨ, ਕੀਤੇ ਗਏ। ਸਮਾਗਮ ਵਿਚ ਭਾਗ ਲੈਣ ਵਾਲੇ ਬੱਚਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੀ ਪੜ੍ਹਾਈ ਲਈ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਇਨਾਮ ਵਜੋਂ ਦਿੱਤੀਆਂ ਗਈਆਂ। ਸਮੁੱਚੇ ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਸ ਸੁਰਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਲੰਗਰਾਂ ਦੀ ਸੇਵਾ ਮਾਸਟਰ ਅਵਤਾਰ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਸੁਰਿੰਦਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਅਤੇ ਸਮੂਹ ਨਗਰ ਨਿਵਾਸੀਆਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਮਿਤੀ 14 ਸਤੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਹੋਣ ਵਾਲੇ ਅਗਲੇ ਗੁਰਮਤਿ ਸਮਾਗਮ ਵਿੱਚ ਹੋਰ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸ ਨਿਰਮਲ ਸਿੰਘ, ਮਾਸਟਰ ਗੁਰਬਚਨ ਸਿੰਘ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਸ ਧਰਮਿੰਦਰ ਸਿੰਘ, ਸ ਹਰਕਮਲਦੀਪ ਸਿੰਘ, ਸ ਸਰਬਜੀਤ ਸਿੰਘ, ਸ ਸੰਤੋਖ ਸਿੰਘ, ਸ ਕੁਲਵੰਤ ਸਿੰਘ, ਸ ਬੂਟਾ ਸਿੰਘ, ਸ ਹਰਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਮਲਕੀਤ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਜਸਵੀਰ ਕੌਰ, ਬੀਬੀ ਮਨਦੀਪ ਕੌਰ ਅਤੇ ਹੋਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਹੋਈ
Next articleਪਿੰਡ ਅਜਨੋਹਾ ਵਿਖੇ ਬਾਬਾ ਗੁੱਗਾ ਜਾਹਰ ਪੀਰ ਜੀ ਦੀ ਯਾਦ ਵਿੱਚ ਸਲਾਨਾ 76ਵਾਂ ਸ਼ਾਨਦਾਰ ਛਿੰਝ ਮੇਲਾ ਕਰਵਾਇਆ ।