ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਿੰਨੇ ਮਹਾਂਪੁਰਸ਼ਾਂ ਦੀ ਬਾਣੀ ਹੈ ਉਹ ਸਾਰੇ ਹੀ ਸਤਿਕਾਰਯੋਗ ਗੁਰੂ ਹਨ : ਲੰਬੜਦਾਰ ਰਣਜੀਤ ਰਾਣਾ

ਲੰਬੜਦਾਰ ਰਣਜੀਤ ਰਾਣਾ
ਹੁਸ਼ਿਆਰਪੁਰ(ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਦਲਿਤ ਸਮਾਜ ਨੂੰ ਆ ਰਹੀਆ ਦਰਪੇਸ਼ ਮੁਸ਼ਕਿਲਾ ਦਾ ਮੁੱਦਾ ਇਸ ਵੇਲੇ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ  ਵੱਲੋਂ ਇੱਕ ਹੁਕਮਨਾਮਾ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਾ ਹੀ ਬਾਬਾ ਅਤੇ ਨਾ ਜੀ ਗੁਰੂ ਕਹਿ ਕੇ ਸੰਬੋਧਨ ਕੀਤਾ ਜਾਵੇ ਸਿਰਫ ਤੇ ਸਿਰਫ ਭਗਤ ਕਹਿ ਕੇ ਹੀ ਸੰਬੋਧਨ ਕੀਤਾ ਜਾਵੇ। ਜੋ ਕਿ ਸ਼੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਲਈ ਸਹਿਣ ਯੋਗ ਨਹੀਂ ਹੈ ! ਇਹਨਾਂ ਗੱਲਾਂ ਦਾ ਪ੍ਰਗਟਾਵਾ  ਭੀਮ ਨਗਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ। ਉਹਨਾਂ ਕਿਹਾ ਕਿ  ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ  ਲਿਖੀ ਗਈ ਬਾਣੀ ਗੁਰੂ ਹੈ ਤਾਂ ਬਾਣੀ ਉਚਾਰਨ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਕਿਉਂ ਨਹੀਂ ਹੋ ਸਕਦੇ ? ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜਥੇਦਾਰ ਗਿਆਨੀ ਰਘੁਵੀਰ ਸਿੰਘ ਦੇ ਇਸ ਫੁਰਮਾਨ ਨਾਲ ਸੰਸਾਰ ਅੰਦਰ ਬਸ ਰਹੀਆਂ ਸ਼੍ਰੀ ਗੁਰੂ ਰਵਿਦਾਸ  ਨਾਮ ਲੇਵਾ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ  ਇਸ ਹੁਕਮਨਾਮੇ ਨੂੰ ਤੁਰੰਤ ਤਬਦੀਲ ਕੀਤਾ ਜਾਵੇ ਅਤੇ  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹੀ ਕਹਿ ਕੇ ਸੰਬੋਧਨ ਕੀਤਾ ਜਾਵੇ ਤਾਂ ਜੋ ਸੰਗਤਾਂ ਵਿੱਚ ਜਿਹੜਾ ਰੋਸ ਪਾਇਆ ਜਾ ਰਿਹਾ ਹੈ, ਉਸ ਨੂੰ ਸ਼ਾਂਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ  ਸਾਰੇ ਧਰਮਾਂ ਦੇ ਗੁਰੂ ਸਾਹਿਬਾਨ ਬਹੁਤ ਹੀ ਸਤਿਕਾਰਯੋਗ ਹਨ ਇਸ ਲਈ ਉਹਨਾਂ ਨੂੰ ਵੀ ਸਾਰੇ ਵਰਗਾ ਵੱਲੋਂ ਢੁਕਵਾਂ ਸਤਿਕਾਰ ਮਿਲਣਾ ਚਾਹੀਦਾ ਹੈ। ਕਿਸੇ ਨਾਲ ਵੀ ਕੋਈ ਭੇਦ ਭਾਵ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਵੀ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਉਹਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਰੇ ਮਹਾਂਪੁਰਸ਼ਾਂ ਦੀ ਬਾਣੀ ਕਰਕੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਬਣਿਆ ਹੈ ਨਾ ਕਿ ਕਿਸੇ ਇੱਕ ਮਹਾਂਪੁਰਸ਼ ਦੀ ਬਾਣੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਣਿਆ ਹੈ ਇਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਿੰਨੇ ਮਹਾਂਪੁਰਸ਼ਾਂ ਦੀ ਬਾਣੀ ਹੈ ਉਹ ਸਾਰੇ ਹੀ ਗੁਰੂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਜੰਗਲਾਂ ਵਿੱਚੋਂ ਦਰਖਤਾਂ ਦੀ ਹੋ ਰਹੀ ਅੰਨ੍ਹੇਵਾਹ ਕਟਾਈ ਕਰਕੇ ਹੀ ਵਾਤਾਵਰਣ ਦਾ ਸੰਤੁਲਨ ਬਹੁਤ ਵਿਗੜ ਰਿਹਾ ਹੈ: ਐਡਵੋਕੇਟ ਸ਼ਮਸ਼ੇਰ ਭਾਰਦਵਾਜ
Next articleਦੇਵ ਸਰਾਭਾ ਦੇ ਘਰ ਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ ਜਥੇਬੰਦੀਆਂ ਨੇ ਕੀਤਾ ਜੋਧਾ ਥਾਣੇ ਦਾ ਘਿਰਾਓ !