ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਜੇਤੂ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਬਾਬਾ ਜਸਦੀਪ ਸਿੰਘ, ਬਾਬਾ ਯੁਵਰਾਜ ਸਿੰਘ, ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ  ਅਤੇ ਹੋਰ ਪਤਵੰਤੇ

ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ): ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨ ਪਹਿਲਵਾਨ ਲੜਕੇ-ਲੜਕੀਆਂ ਨੇ ਬੀਤੇ ਦਿਨੀ ਹੋਏ ‍ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤਣ ਦਾ ਸਮਾਚਾਰ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜੇ ਦੇ ਨੌਜਵਾਨ ਪਹਿਲਵਾਨ ਲੜਕੇ-ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਕੁਸ਼ਤੀ ਖੇਡ ਦਾ ਪ੍ਰਦਰਸ਼ਨ ਕਰਕੇ ਵੱਖ ਵੱਖ ਭਾਰ ਵਰਗਾਂ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਲੱਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਜਸਦੀਪ ਸਿੰਘ ਅਤੇ ਬਾਬਾ ਯੁਵਰਾਜ ਸਿੰਘ ਝੰਡਾ ਜੀ ਖਟਕੜ ਕਲਾਂ ਵਾਲਿਆਂ ਨੇ ਬਦਾਮ ਅਤੇ ਵੱਖ ਵੱਖ ਪ੍ਰਕਾਰ ਦੇ ਫਲ਼ ਪ੍ਰਦਾਨ ਕਰਕੇ ਸਮੂਹ ਜੇਤੂ ਪਹਿਲਵਾਨਾਂ ਦਾ ਸਨਮਾਨ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਉਹਨਾਂ ਨੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ । ਉਹਨਾਂ ਨੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਵੱਲੋਂ ਇਲਾਕੇ ਦੇ ਨੌਜਵਾਨ ਲੜਕੇ – ਲੜਕੀਆਂ ਨੂੰ ਫਰੀ ਕੁਸ਼ਤੀ ਟਰੇਨਿੰਗ ਪ੍ਰਦਾਨ ਕਰਨ ਦੇ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਅਤੇ ਕੁਸ਼ਤੀ ਅਖਾੜੇ ਲਈ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਇਸ ਸਨਮਾਨ ਦੀ ਰਸਮ ਮੌਕੇ ਸ. ਸਰਬਜੀਤ ਸਿੰਘ ਸਾਬਕਾ ਸਰਪੰਚ ਬਾਹੜੋਵਾਲ, ਕੁਸ਼ਤੀ ਕੋਚ ਸ੍ਰੀ ਬਲਬੀਰ ਬੀਰਾ ਸੌਂਧੀ ਰਾਏਪੁਰ ਡੱਬਾ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਰਾਕੇਸ਼ ਕੁਮਾਰ, ਸ. ਬਲਜੀਤ ਸਿੰਘ ਕੰਗ, ਡੀ ਪੀ ਈ ਨਵਦੀਪ ਸਿੰਘ, ਸ.ਚਰਨਜੀਤ ਸਿੰਘ, ਸ. ਭੁਪਿੰਦਰ ਸਿੰਘ ਮੁਕੰਦਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਵਰਨਣਯੋਗ ਹੈ ਇਹ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਸ਼ੁਰੇਸ਼ ਕੁਮਾਰ ਜ਼ਿਲ਼੍ਹਾ ਸਿੱਖਿਆ ਅਫਸਰ, ਸ੍ਰੀ ਦਵਿੰਦਰ ਕੌਰ ਸਪੋਰਟਸ ਕੁਆਰਡੀਨੇਟਰ, ਮਾਸਟਰ ਬਲਦੀਸ਼ ਸਿੰਘ ਅਤੇ ਮੈਡਮ ਮਨਜੀਤ ਕੌਰ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਏ ਸਨ । ਕਲੱਬ ਦੇ ਚੇਅਰਮੈਨ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਕੁਸ਼ਤੀ ਦੀ ਮੁਫ਼ਤ ਟਰੇਨਿੰਗ ਦਿੱਤੀ ਜਾਂਦੀ ਹੈ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬੁੱਧ ਚਿੰਤਨ
Next articleਮਿਸ਼ਨਰੀ ਪਿੰਡ ਖਲਵਾੜਾ ਦੇ ਸੰਤੋਖ ਚੋਪੜਾ ਜੀ ਦੀ ਅੰਤਿਮ ਅਰਦਾਸ