HOME ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ...

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ 03 ਕਾਂਸੀ ਦੇ ਮੈਡਲ ਜਿੱਤੇ

2
ਫੋਟੋ ਕੈਪਸ਼ਨ : ਸਕੂਲ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਜੇਤਾ ਨੌਜਵਾਨ ਪਹਿਲਵਾਨਾਂ ਨਾਲ ਯਾਦਗਾਰੀ ਤਸਵੀਰ ਵਿਚ ਚੇਅਰਮੈਨ ਸ. ਮਲਕੀਅਤ ਸਿੰਘ ਬਾਹੜੋਵਾਲ ਤੇ ਪਤਵੰਤੇ ਸੱਜਣ

ਬੰਗਾ    (ਸਮਾਜ ਵੀਕਲੀ)    (ਚਰਨਜੀਤ ਸੱਲ੍ਹਾ) ਬੀਤੇ ਦਿਨੀਂ ਮਲੇਰਕੋਟਲਾ ਵਿਖੇ ਹੋਈ ਫਰੀ ਸਟਾਈਲ ਕੁਸ਼ਤੀ ਚੈਪੀਅਨਸ਼ਿੱਪ (ਅੰਡਰ 17 ਲੜਕੇ) ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਵੱਲੋਂ ਤਿੰਨ ਕਾਂਸੀ ਦੇ ਮੈਡਲ ਜਿੱਤਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਵਾਨ ਜਸਕਰਨਦੀਪ ਪੁੱਤਰ ਸ੍ਰੀ ਲਵਲੀ ਪਿੰਡ ਬਹਿਰਾਮ ਨੇ 45 ਕਿਲੋ ਭਾਰ ਵਰਗ ਵਿਚੋਂ, ਪਹਿਲਵਾਨ ਯੁਵਰਾਜ ਪੁੱਤਰ ਦੇਸ ਰਾਜ ਪੱਲੀ ਝਿੱਕੀ ਨੇ 48 ਕਿਲੋਗ੍ਰਾਮ ਭਾਰ ਵਰਗ ਵਿਚੋਂ ਅਤੇ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਭਰੋ ਮਜਾਰਾ ਨੇ 60 ਕਿਲੋ ਭਾਰ ਵਰਗ ਵਿਚੋਂ ਕਾਂਸੀ ਦੇ ਮੈਡਲ ਜਿੱਤ ਕੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਕੁਸ਼ਤੀ ਦਾ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਅਖਾੜੇ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਾਮ ਰੋਸ਼ਨ ਕੀਤਾ ਹੈ । ਇਸ ਮੌਕੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਆਪਣੇ ਕਰ ਕਮਲਾਂ ਨਾਲ ਜੇਤੂ ਪਹਿਲਵਾਨਾਂ ਦਾ ਸਨਮਾਨ ਕੀਤਾ ਅਤੇ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਵੀ ਦਿੱਤੀਆਂ । ਤਿੰਨੋ ਨੌਜਵਾਨ ਪਹਿਲਵਾਨਾਂ ਦੇ ਸਨਮਾਨ ਸਮਾਰੋਹ ਮੌਕੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ, ਸਰਬਜੀਤ ਸਿੰਘ ਸੱਬਾ ਸਾਬਕਾ ਸਰਪੰਚ ਬਾਹੜੋਵਾਲ, ਬਲਬੀਰ ਸੋਂਧੀ ਕੋਚ ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ , ਬਲਜੀਤ ਸਿੰਘ ਕੰਗ, ਕੁਲਵੰਤ ਰਾਮ ਗਹਿਲ ਮਜਾਰੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ – ਆਸ਼ਿਕਾ ਜੈਨ
Next articleਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %