ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ ਦਾ ਵੱਖ ਵੱਖ ਜਮਾਤਾਂ ਦਾ ਨਤੀਜਾ ਸੌ ਫੀਸਦੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ ਸੀ ਐਫ ਦਾ ਨਰਸਰੀ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ । ਪ੍ਰਿੰਸਿਪਲ ਪ੍ਰਭਦੀਪ ਕੌਰ ਮੋਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਬਹੁਤ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਹਨ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਸਕੂਲ ਦੇ ਡਾਇਰੈਕਟਰ ਹਰਨਿਆਮਤ ਕੌਰ ਅਤੇ ਪ੍ਰਸ਼ਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ, ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਮੈਡਮ ਨੀਲਮ ਕਾਲੜਾ, ਅਨੀਤਾ ਸਹਿਗਲ, ਨਰਿੰਦਰ ਪੱਤੜ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੰਗਠਨ ਮਹਾਂਮੰਤਰੀ ਦੁਆਰਾ ਰਣਜੀਤ ਖੋਜੇਵਾਲ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗਾਂ
Next articleਨੌਜਵਾਨਾਂ ਵਿੱਚ ਨਵਾ ਜਨੂੰਨ ਜਾਨਲੇਵਾ ਹੈ