ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ

ਕੈਪਸ਼ਨ : ਦੱਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ।

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸੀ.ਬੀ.ਐਸ.ਈ. ਬੋਰਡ ਵੱਲੋਂ ਐਲਾਨੇ ਦੱਸਵੀਂ ਜਮਾਤ ਦੇ ਨਤੀਜੇ ‘ਚ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਭਦੀਪ ਕੌਰ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆ ਵਿੱਚ ਕੁੱਲ 46 ਵਿਦਿਆਰਥੀ ਬੈਠੇ ਅਤੇ ਸਾਰੇ ਹੀ ਵਧੀਆ ਅੰਕ ਲੈ ਕੇ ਪਾਸ਼ ਹੋਏ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿ ਕਨਿਸ਼ਕਾ ਮਹਿਤਾ 96.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਨ ‘ਚ ਸਫਲ ਰਹੀ, ਜਦਕਿ ਅਨਮੋਲਪ੍ਰੀਤ ਕੌਰ 94 ਪ੍ਰਤੀਸ਼ਤ ਅੰਕਾਂ ਨਾਲ ਦੂਜੇ ਅਤੇ ਮਹਿਕਪ੍ਰੀਤ ਕੌਰ 93 ਪ੍ਰਤੀਸ਼ਤ ਅੰਕਾਂ ਨਾਲ ਤੀਸਰੇ ਸਥਾਨ ‘ਤੇ ਰਹੀ ।

ਉਨ੍ਹਾਂ ਹੋਰ ਦੱਸਿਆ ਕਿ ਸਨੇਹਾ 92 ਪ੍ਰਤੀਸ਼ਤ, ਹਰਸ਼ਿਤਾ 90.2 ਪ੍ਰਤੀਸ਼ਤ, ਆਂਚਲਪ੍ਰੀਤ ਕੌਰ 89.4 ਪ੍ਰਤੀਸ਼ਤ, ਰਾਜਨਬੀਰ ਸਿੰਘ 88 ਪ੍ਰਤੀਸ਼ਤ, ਅਮੀਸ਼ਾ ਰਾਣੀ 87 ਪ੍ਰਤੀਸ਼ਤ, ਸਿਮਰਨ ਪ੍ਰੀਤ ਕੌਰ ਮਰੋਕ 86 ਪ੍ਰਤੀਸ਼ਤ, ਪਵਨਦੀਪ ਸਿੰਘ 85 ਪ੍ਰਤੀਸ਼ਤ, ਹਰਜੀਤ ਕੌਰ 82.2 ਪ੍ਰਤੀਸ਼ਤ ਅਤੇ ਜਸਰੀਨ ਕੌਰ 80 ਪ੍ਰਤੀਸ਼ਤ ਅੰਕ ਹਾਸਲ ਕਰਨ ਵਿਚ ਸਫਲ ਰਹੀਆਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਅਤੇ ਇੰਜ. ਹਰਨਿਆਮਤ ਕੌਰ ਡਾਇਰੈਕਟਰ ਸਕੂਲ ਨੇ ਪ੍ਰਿੰਸੀਪਲ, ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article38 ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਦੋ ਰੋਜ਼ਾ ਨੈਸ – 2021 ਦੀ ਸਿਖਲਾਈ ਵਰਕਸ਼ਾਪ ਸੰਪਨ
Next articleਕਿੱਲਾ ਮੁਹੱਲਾ ਨਿਵਾਸੀਆਂ ਵੱਲੋਂ ਰਣਜੀਤ ਸਿੰਘ ਖੋਜੇਵਾਲ ਦੇ ਹੱਕ ਵਿੱਚ ਕੀਤੀ ਗਈ ਮੀਟਿੰਗ