HOME ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਟੇਬਲ ਟੈਨਿਸ ‘ਚ ਤੀਜੇ ਸਥਾਨ ‘ਤੇ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਟੇਬਲ ਟੈਨਿਸ ‘ਚ ਤੀਜੇ ਸਥਾਨ ‘ਤੇ

1
ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਟੇਬਲ ਟੈਨਿਸ ਟੀਮ ਦੇ ਖਿਡਾਰੀਆਂ ਨੂੰ ਸਨਮਾਨਤ ਕਰਦੇ ਇੰਜੀਨੀਅਰ ਹਰਨਿਆਮਤ ਕੌਰ, ਇੰਜੀਨੀਅਰ ਨਿਮਰਤਾ ਕੌਰ ਅਤੇ ਸਟਾਫ਼ ਮੈਂਬਰ ।
ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਹੋਦਿਆ ਟੇਬਲ ਟੈਨਿਸ ਪ੍ਰਤੀਯੋਗਤਾ ਵਿਚ ਤੀਜੇ ਸਥਾਨ ‘ਤੇ ਰਿਹਾ । ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਹੋਦਿਆ ਅੰਤਰ ਸਕੂਲ ਟੇਬਲ ਟੈਨਿਸ ਅੰਡਰ 14 ਪ੍ਰਤਿਯੋਗਿਤਾ ਵਿਚ ਸਕੂਲ ਦੇ ਚਾਰ ਵਿਦਿਆਰਥੀਆਂ ਸਮਰਵੀਰ ਸਿੰਘ, ਅਕਸ਼ਿਤ ਕੁਮਾਰ, ਗੁਰਨੂਰ ਸਿੰਘ ਅਤੇ ਸਿਫਤਪ੍ਰੀਤ ਸਿੰਘ ਨੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੇ ਸਥਾਨ ‘ਤੇ ਕਬਜ਼ਾ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਕੋਚ ਰੇਨੂ ਬਾਲਾ, ਸਰਬਜੀਤ ਸਿੰਘ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleमुख्य न्यायाधीश पर जूता फेंकना संविधान का अपमान और देश की विश्वव्यापी बदनामी – संधू
Next articleਨਰੇਗਾ ਮਜ਼ਦੂਰ ਰੋਜ਼ਗਾਰ ਪ੍ਰਾਪਤ ਯੂਨੀਅਨ ( ਰਜਿ) ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।