ਅੱਖਰਾਂ ਦਾ ਗਿਆਨ ਵੰਡਣਾ ਬਹੁਤ ਵੱਡਾ ਪੁੰਨ – ਜਥੇਦਾਰ ਧਾਮੀ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 20ਵਾਂ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ । ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ । ਸਮਾਗਮ ਦੀ ਪ੍ਰਧਾਨਗੀ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵੱਲੋਂ ਕੀਤੀ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਜਥੇਦਾਰ ਧਾਮੀ ਅਤੇ ਪਹੁੰਚੇ ਮਹਿਮਾਨਾਂ ਸ਼ਮਾ ਰੌਸ਼ਨ ਕਰਦਿਆਂ ਸਮਾਗਮ ਦਾ ਰਸਮੀ ਆਗਾਜ਼ ਕੀਤਾ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ” ਮੈਂ ਪੰਜਾਬ ਬੋਲਦਾ ਹਾਂ ” ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ । ਵਿਦਿਅਕ ਸੰਸਥਾਵਾਂ ਦੇ ਬਾਣੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਵ. ਆਤਮਾ ਸਿੰਘ ਦਾ ਜ਼ਿਕਰ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਵੱਜੋਂ ਪਹੁੰਚੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ । ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਵੱਲੋਂ ਅਕਾਦਮਿਕ, ਸਪੋਰਟਸ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਮਾਰੀਆਂ ਮੱਲਾਂ ਸਬੰਧੀ ਚਾਨਣਾ ਪਾਇਆ । ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ । ਸਟਾਫ਼ ਮੈਂਬਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਅੱਖਰਾਂ ਦਾ ਗਿਆਨ ਵੰਡਣਾ ਬਹੁਤ ਜਰੂਰੀ ਹੈ, ਜੋ ਇੱਕ ਵੱਡਾ ਪੁੰਨ ਵੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੰਪਿਊਟਰ ਯੁੱਗ ਵਿੱਚ ਜਰੂਰ ਪ੍ਰਵੇਸ਼ ਕਰਨਾ ਚਾਹੀਦਾ ਹੈ, ਪਰ ਇਸ ਤੋਂ ਸੁਚੇਤ ਰਹਿਣਾ ਵੀ ਬਹੁਤ ਜਰੂਰੀ ਹੈ । ਇਸ ਦੌਰਾਨ ਅਕਾਦਮਿਕ, ਸਪੋਰਟਸ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਇੰਜੀਨੀਅਰ ਮਨਪ੍ਰੀਤ ਸਿੰਘ ਥਿੰਦ, ਸਵਰਨ ਚੰਦ ਗੁਰਾਇਆ, ਨੰਦ ਸਿੰਘ ਬਿਧੀਪੁਰ, ਰਣਜੀਤ ਸਿੰਘ ਬਿਧੀਪੁਰ, ਸਤਨਾਮ ਸਿੰਘ ਬਾਜਵਾ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦਿਆਲ ਸਿੰਘ ਨਾਨਕਪੁਰ, ਬੀਬੀ ਬਲਬੀਰ ਕੌਰ ਨਾਨਕਪੁਰ, ਕਮਲਜੀਤ ਸਿੰਘ ਹੈਬਤਪੁਰ, ਗੁਰਦਿਆਲ ਸਿੰਘ ਬੂਹ, ਬੀਬੀ ਪ੍ਰਕਾਸ਼ ਕੌਰ ਜਿਲਾ ਪਰਿਸ਼ਦ, ਬੀਬੀ ਬਲਜੀਤ ਕੌਰ ਕਮਾਲਪੁਰ, ਬੀਬੀ ਗੁਰਮੀਤ ਕੌਰ ਦਰੀਏਵਾਲ, ਭਗਵਾਨ ਸਿੰਘ ਮੈਰੀਪੁਰ, ਹਰਜੀਤ ਸਿੰਘ ਕਥਾਵਾਚਕ, ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਸਪਾਲ ਸਿੰਘ ਸੇਖੋ, ਬੀਬੀ ਮਹਿੰਦਰ ਕੌਰ ਸਾਬੂਵਾਲ, ਚੰਚਲ ਸਿੰਘ, ਗੁਰਪ੍ਰੀਤ ਸਿੰਘ, ਪਰਗਟ ਸਿੰਘ ਸ਼ਾਲਾਪੁਰ ਬੇਟ, ਭਾਈ ਦਿਆਲ ਸਿੰਘ ਮੁੱਲਾਕਾਲਾ, ਅਰਸ਼ਦੀਪ ਸਿੰਘ ਕਿਸ਼ਨ ਸਿੰਘ ਵਾਲਾ, ਰੂਪ ਸਿੰਘ, ਸੁਖਦੇਵ ਸਿੰਘ ਸਤਾਬਗੜ੍ਹ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਗੁਰਨੇਜ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ( ਸਾਰੇ ਫੱਤੂ ਢੀਂਗਾ, ਜਗੀਰ ਸਿੰਘ ਮਿਆਣੀ, ਜਸਬੀਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਖਾਲਸਾ ਕਾਲਜ, ਰੇਨੂ ਅਰੋੜਾ ਪ੍ਰਿੰਸੀਪਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਧੀ ਸੰਗੋਤਰਾ ਪ੍ਰਿੰਸੀਪਲ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਐਕਟੀਵਿਟੀ ਇੰਚਾਰਜ ਪ੍ਰਦੀਪ ਕੌਰ, ਦਲਜੀਤ ਕੌਰ, ਕੇ ਜੀ ਵਿੰਗ ਇੰਚਾਰਜ ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪਿੰਦਰ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸ਼ਿੰਦਰਪਾਲ ਕੌਰ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਰੇਨੂੰ ਬਾਲਾ, ਸੁਮਨਦੀਪ ਕੌਰ, ਮੈਡਮ ਰਾਜ, ਮੈਡਮ ਲਵਿਤਾ, ਕੁਲਵਿੰਦਰ ਕੌਰ ਆਦਿ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



