ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਧਾਰਮਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ l ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ l ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਭਾਈ ਦਿਲਬਾਗ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ ਨੇ ਗੁਰਬਾਣੀ ਦੇ ਸਿਧਾਂਤ, ਗੁਰੂ ਸਾਹਿਬਾਨਾਂ ਦੀ ਜੀਵਨੀ, ਗੁਰਮਤਿ ਅਤੇ ਮਨਮਤਿ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ l ਉਹਨਾਂ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਜੀਣ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀ ਜੀਵਨ ਵਿੱਚ ਪਾਠ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ l ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ l ਉਹਨਾਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲ ‘ਚ ਵਿਸ਼ੇਸ਼ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ l ਇਸ ਮੌਕੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜ. ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ, ਮੈਡਮ ਦਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


