ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਇੰਸ ਮੇਲਾ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਕਲਾ ਪ੍ਰਦਰਸ਼ਨੀ ਲਗਾਈ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਅਤੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਿਦਿਆਰਥੀਆਂ ਪਹੁੰਚੇ ਮਹਿਮਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਵਿਦਿਆਰਥੀਆਂ ਸਾਇੰਸ ਮੇਲੇ ਵਿੱਚ ਨਿਵੇਕਲੇ ਮਾਡਲ ਤਿਆਰ ਕਰਕੇ ਅਤੇ ਕਲਾ ਪ੍ਰਦਰਸ਼ਨੀ ਰਾਹੀਂ ਹਾਜ਼ਰੀਨ ਦੀ ਭਰਭੂਰ ਪ੍ਰਸੰਸਾ ਹਾਸਲ ਕੀਤੀ । ਸਾਇੰਸ ਅਤੇ ਕਲਾ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਨੂੰ ਦੇਖ ਕੇ ਬੀਬੀ ਗੁਰਪ੍ਰੀਤ ਕੌਰ ਬਹੁਤ ਪ੍ਰਭਾਵਿਤ ਹੋਏ । ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਸਟਾਫ ਮੈਂਬਰਾਂ ਨੇ, ਜੋ ਤਰਾਸ਼ਣ ਦਾ ਉਪਰਾਲਾ ਕੀਤਾ ਹੈ, ਉਸ ਲਈ ਉਹ ਵੀ ਵਧਾਈ ਦੇ ਹੱਕਦਾਰ ਹਨ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਸ਼ਿੰਦਰਪਾਲ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਮਨਜਿੰਦਰ ਸਿੰਘ, ਰੇਨੂੰ ਬਾਲਾ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਲਵਿਤਾ, ਰਾਜ ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly