ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿੱਚ ਮਾਪੇ- ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਹੋਏ। ਮੀਟਿੰਗ ਦਾ ਮੁੱਖ ਉਦੇਸ਼ ਪ੍ਰਿਓਡਿਕ -2 ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਦੇ ਨਾਲ ਸਾਂਝਾ ਕਰਨਾ ਸੀ। ਅਧਿਆਪਕਾਂ ਦੁਆਰਾ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਆਉਣ ਵਾਲੀਆ ਸਲਾਨਾ ਪ੍ਰੀਖਿਆ ਤੋਂ ਵੀ ਜਾਣੂ ਕਰਵਾਇਆ ਗਿਆ, ਤਾਂ ਜੋ ਵਿਦਿਆਰਥੀ ਆਉਣ ਵਾਲੀ ਸਲਾਨਾ ਪੀ੍ਖਿਆ ਲਈ ਹੋਰ ਵੀ ਮਿਹਨਤ ਕਰਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਬੰਧਕ ਕਮੇਟੀ ਅੰਮਿ੍ਤਸਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਸਕੂਲ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਆਉਣ ਵਾਲੀ ਸਲਾਨਾ ਪੀ੍ਖਿਆ ਲਈ ਹੋਰ ਵੀ ਜਿਆਦਾ ਮਿਹਨਤ ਕਰਨ ਲਈ ਪੇ੍ਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj