ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਸਿਹਤ ਦਿਵਸ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਖੇਡਾਂ ਵਿਚ ਹਿੱਸਾ ਲੈਂਦੇ ਵਿਦਿਆਰਥੀ 
ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ )–  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ । ਇਸ ਦੌਰਾਨ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਾਉਂਦੀਆਂ ਹਨ। ਉਹਨਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਇੱਕ ਸਿਹਤਮੰਦ ਜੀਵਨਸ਼ੈਲੀ ਨੂੰ ਬਣਾਈ ਰੱਖਣ ਦੀ ਕੁੰਜੀ ਹਨ ਅਤੇ ਇਹ ਗਤੀਵਿਧੀਆਂ ਸਾਡੇ ਨੌਜਵਾਨਾਂ ਨੂੰ ਸਰਗਰਮ ਅਤੇ ਫਿੱਟ ਰਹਿਣ ਲਈ ਉਤਸਾਹਿਤ ਕਰਦਿਆਂ ਹਨ । ਸਕੂਲ ਦੇ ਵਿਦਿਆਰਥੀਆਂ ਬੱਚਿਆਂ ਨੇ ਖੇਡਾਂ ਦਾ ਪੂਰਾ ਆਨੰਦ ਲਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗਿਆਨੀ ਹਰੀ ਸਿੰਘ ਦੀ ਪੁਸਤਕ ਤੇ ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਕਰਵਾਈ ਗੋਸਟੀ  
Next articleਐਮਪੀ ਅਰੋੜਾ ਨੇ ਲੁਧਿਆਣਾ ਵਿਖੇ ਰੱਖ ਬਾਗ ਵਿੱਚ 1.61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਟੇਬਲ ਟੈਨਿਸ ਕੰਪਲੈਕਸ ਦਾ ਕੀਤਾ ਉਦਘਾਟਨ