HOME ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਵਿਚ ਹਿੱਸਾ ਲੈਂਦੇ ਵਿਦਿਆਰਥੀ ।
ਕਪੂਰਥਲਾ,   (ਸਮਾਜ ਵੀਕਲੀ)   ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਾਬਾ ਫਰੀਦ ਜੀ ਦੇ ਪਾਵਨ ਆਗਮਨ ਪੂਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ । ਇਸ ਮੌਕੇ ਕੇ ਜੀ ਵਿੰਗ ਦੇ ਬੱਚਿਆਂ ਦੀ ਗੁਰਮੁਖੀ ਦੇ ਸਹੀ ਉਚਾਰਨ ਦੀ ਐਕਟੀਵਿਟੀ ਕਰਵਾਈ ਗਈ ਅਤੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦੇ ਹੋਏ ਵੱਖ ਵੱਖ ਤਰ੍ਹਾਂ ਦੇ ਪੋਸਟਰ ਤਿਆਰ ਕੀਤੇ । ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ । ਇਸ ਬੋਲੀ ਵਿੱਚ ਆਪਨਾਪਨ ਅਤੇ ਮਿਠਾਸ ਹੈ ਅਤੇ ਇਹ ਜ਼ਰੂਰੀ ਹੈ ਕਿ ਹਰ ਇੱਕ ਬੱਚੇ ਨੂੰ ਗੁਰਮੁਖੀ ਦੇ ਸਹੀ ਉਚਾਰਨ ਦੀ ਸਿੱਖਿਆ ਦਿੱਤੀ ਜਾਵੇ ।ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਅਤੇ ਬੱਚਿਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲੇਹ ਵਿੱਚ ਕਰਫਿਊ ਜਾਰੀ, ਕਈ ਪਾਬੰਦੀਆਂ ਲਗਾਈਆਂ ਗਈਆਂ; ਲੱਦਾਖ ਤਿਉਹਾਰ ਰੱਦ
Next articleਸੱਤਵੇਂ ਤਨਖਾਹ ਕਮਿਸ਼ਨ ਅਨੁਸਾਰ ਬੋਨਸ ਭੁਗਤਾਨ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ