HOME ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ

ਕੈਪਸ਼ਨ : ਫਸਟ ਟਰਮ ਦੇ ਨਤੀਜੇ ਮੌਕੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨਾਲ ਬੀਬੀ ਗੁਰਪ੍ਰੀਤ ਕੌਰ, ਇੰਜੀ. ਹਰਨਿਆਮਤ ਕੌਰ ਅਤੇ ਇੰਜੀ. ਨਿਮਰਤਾ ਕੌਰ ।
ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ )–  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਰਸਰੀ ਤੋਂ ਬਾਰਵੀਂ ਜਮਾਤ ਦਾ “ਫਸਟ ਟਰਮ” ਦਾ ਨਤੀਜਾ ਸ਼ਾਨਦਾਰ ਰਿਹਾ । ਜਿਸ ਵਿੱਚ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਰਾਹੀਂ ਸਕੂਲ ਦਾ ਨਤੀਜਾ 100 ਫੀਸਦੀ ਰਿਹਾ । ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ । ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ ਅਤੇ ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਮੈਂਬਰ, ਵਿਦਿਆਰਥੀ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਪਾਤਰ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇਤਿਹਾਸ ਵਿਭਾਗ ਵੱਲੋਂ ਮਹਾਤਮਾ ਗਾਂਧੀ ਜੀ ਦੀ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ
Next articleसाम्प्रदायिक हिंसा का नया बहाना