
ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਚੱਲ ਰਿਹੇ ਤਿੰਨ ਰੋਜਾ ਸਮਰ ਕੈਂਪ ਦਾ ਸਮਾਪਤੀ ਸਮਾਗਮ ਬੜੀ ਧੂਮ ਧਾਮ ਨਾਲ ਕੀਤਾ ਗਿਆ । ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਸ਼ਬਦ ਗਾਇਨ, ਲੋਕ ਗੀਤ, ਭੰਗੜਾ, ਕੋਰੀਓਗਰਾਫੀ ਆਦਿ ਮੁੱਖ ਆਕਰਸ਼ਣ ਰਹੇ । ਇਸ ਦੌਰਾਨ ਵਿਦਿਆਰਥੀਆਂ ਡਾਂਸ, ਆਰਟ ਐਂਡ ਕਰਾਫਟ, ਸਪੋਕਨ ਇੰਗਲਿਸ਼, ਖੇਡਾਂ, ਯੋਗਾ, ਕਰਾਟੇ, ਤਾਈਕਵਾਂਡੋ, ਸੰਗੀਤ, ਕੁਕਿੰਗ ਵਿਦਆਊਟ ਫਾਇਰ, ਸੂਈ ਧਾਗਾ ਵਰਕ ਆਦਿ ਗਤੀਵਿਧੀਆਂ ਵਿੱਚ ਬੜੇ ਉਤਸਾਹ ਨਾਲ ਭਾਗ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਖੂਬ ਸ਼ਲਾਘਾ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


