ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਮਦਰ ਡੇ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਮਦਰ ਡੇ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੋਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੋਰ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿਨਾਂ ਦਾ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮਾਵਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਇਸ ਦੌਰਾਨ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਕਾਰਡ ਮੇਕਿੰਗ ਦੀ ਪ੍ਰਤਿਯੋਗਿਤਾ ਕਰਵਾਈ ਗਈ। ਕੇ ਜੀ ਵਿੰਗ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨਾਲ ਮਿਲ ਕੇ ਵੱਖ-ਵੱਖ ਪ੍ਰਕਾਰ ਦੀਆਂ ਗੇਮਸ ਖੇਡੀਆਂ, ਜੋ ਸਮਾਗਮ ਦਾ ਮੁੱਖ ਆਕਰਸ਼ਣ ਵੀ ਰਿਹਾ । ਇਸ ਮੌਕੇ ਬੋਲਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦੇ ਚਰਨਾਂ ਵਿੱਚ ਹੀ ਸਵਰਗ ਹੈ ਅਤੇ ਇਸੇ ਲਈ ਹੀ ਮਾਂ ਨੂੰ ਰੱਬ ਦਾ ਰੂਪ ਵੀ ਕਿਹਾ ਜਾਂਦਾ ਹੈ । ਇਸ ਦੋਰਾਨ ਵਿਦਿਆਰਥੀਆਂ ਵੱਲੋਂ ਮਦਰ ਡੇ ਸਬੰਧੀ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ, ਮੈਡਮ ਨਰਿੰਦਰ ਪੱਤੜ, ਅਨੀਤਾ ਸਹਿਗਲ, ਰਜਨੀ ਅਰੋੜਾ, ਰੇਨੂ ਬਾਲਾ, ਲਵੀਤਾ, ਅਮਨਦੀਪ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਮਨਦੀਪ ਕੌਰ, ਭੁਪਿੰਦਰ ਕੌਰ, ਗੁਰਪ੍ਰੀਤ ਕੌਰ, ਹਰਪਿੰਦਰ ਕੌਰ, ਹਰਪ੍ਰੀਤ ਕੌਰ ਸ਼ੀਫਾ,  ਜਯੋਤੀ ਆਦਿ ਸਟਾਫ ਮੈਂਬਰ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੰਸ ਰਾਜ ਹੰਸ ਦੇ ਧਮਕੀਆਂ ਭਰੇ ਬਿਆਨਾਂ ਖ਼ਿਲਾਫ਼ ਪਲਸ ਮੰਚ ਵੱਲੋਂ ਆਵਾਜ਼ ਬੁਲੰਦ ਕਰਨ ਦਾ ਸੱਦਾ
Next articleਲਿਖਾਰੀ ਬਣਨਾ ਔਖਾ