ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਰੱਖੜੀ ਪ੍ਰਤੀਯੋਗਤਾ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਦੇ ਦਿਹਾੜੇ ਸਬੰਧੀ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿਚ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਗਾ ਨੇ ਕਿਹਾ ਕਿ ਰੱਖੜੀ ਭੈਣ ਅਤੇ ਭਰਾ ਦੇ ਆਪਸੀ ਪਿਆਰ ਨੂੰ ਪ੍ਰਗਟ ਕਰਨ ਦਾ ਬੜਾ ਹੀ ਪਿਆਰਾ ਤਿਉਹਾਰ ਹੈ। ਇਸ ਦੌਰਾਨ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਪਣੇ ਹੱਥੀ ਰੱਖੜੀਆਂ ਤਿਆਰ ਕੀਤੀਆਂ । ਪ੍ਰਾਇਮਰੀ ਵਿੰਗ ਚੋਥੀ  ਜਮਾਤ ‘ਚੋਂ ਸ਼ਰਿਆਂਸ ਪਹਿਲੇ, ਸ਼ੁਭਰੀਤ ਕੌਰ ਦੂਸਰੇ ਅਤੇ ਖੁਸ਼ਮਨ ਕੌਰ ਤੀਜੇ ਸਥਾਨ ‘ਤੇ ਰਹੀ । ਪੰਜਵੀਂ ਜਮਾਤ ਵਿੱਚੋਂ ਏਕਮਜੋਤ ਕੌਰ ਪਹਿਲੇ, ਸਿਮਰਤਪ੍ਰੀਤ ਕੌਰ ਦੂਜੇ ਅਤੇ ਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ । ਜੱਜਾਂ ਦੀ ਭੂਮਿਕਾ ਮੈਡਮ ਸਰਬਜੀਤ ਕੌਰ, ਰਜਨੀ ਅਰੋੜਾ, ਅਨੀਤਾ ਸਹਿਗਲ ਅਤੇ ਪ੍ਰਦੀਪ ਕੌਰ ਵੱਲੋਂ ਨਿਭਾਈ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਨਿਮਰਤਾ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਰੱਖੜੀ ਦੇ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸ਼ਬਦਾਂ ਦੀ ਪਰਵਾਜ਼
Next articleਮੱਥੇ ਤੇ ਲੱਗਿਆ ਕਲੰਕ