ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਇਕ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸੁਲਤਾਨਪੁਰ ਲੋਧੀ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਮੈਂਬਰਾਂ ਵੀ ਭਾਗ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਰਚਿਤ ਲਾਂਬਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ । ਸਟਾਫ਼ ਮੈਂਬਰਾਂ ਪਹੁੰਚੀਆਂ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਸ੍ਰੀ ਲਾਂਬਾ ਨੇ ਚਾਇਲਡ ਸੈਕੋਲੋਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਬਚਾ ਜਨਮ ਤੋਂ ਹੀ ਖੁਸ਼ ਪੈਦਾ ਹੁੰਦਾ ਹੈ । ਉਨ੍ਹਾਂ ਦੱਸਿਆ ਕਿ ਇੱਕ ਸਟਡੀ ਦੌਰਾਨ ਪਾਇਆ ਗਿਆ ਹੈ ਕਿ ਇੱਕ ਛੋਟਾ ਬੱਚਾ ਦਿਨ ਵਿੱਚ 400 ਵਾਰ ਹੱਸਦਾ ਹੈ, ਪਰ ਜਿਸ-ਜਿਸ ਤਰ੍ਹਾਂ ਉਹ ਵੱਡਾ ਹੁੰਦਾ ਜਾਂਦਾ ਹੈ ਤਾਂ ਉਹ ਹੱਸਣਾ ਭੁੱਲ ਜਾਂਦਾ ਹੈ । ਉਨ੍ਹਾਂ ਕਿਹਾ ਕਿ ਕਿ ਹਰ ਮਾਂ ਪਿਓ ਅਤੇ ਅਧਿਆਪਕ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਖੁਸ਼ੀ ਵਾਲੇ ਮਾਹੌਲ ਦੇ ਨਾਲ ਇੱਕ ਪਿਆਰ ਭਰਿਆ ਵਾਤਾਵਰਨ ਪ੍ਰਦਾਨ ਕਰਨ ਤਾਂ ਜੋ ਬੱਚਾ ਆਪਣੇ ਸਰੀਰਕ ਵਿਕਾਸ ਦੇ ਨਾਲ ਨਾਲ ਦਿਮਾਗੀ ਵਿਕਾਸ ਵੀ ਕਰ ਸਕੇ । ਸ੍ਰੀ ਰਚਿਤ ਨੇ ਅਧਿਆਪਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਸਹਿਜਤਾ ਨਾਲ ਦਿੱਤੇ । ਉਨ੍ਹਾਂ ਅਧਿਆਪਕਾਂ ਨੂੰ ਚਾਇਲਡ ਸਾਈਕੋਲੋਜੀ ਬਾਰੇ ਸਮਝਾਉਣ ਲਈ ਬਹੁਤ ਸਾਰੀਆਂ ਗਤੀਵਿਧੀਆਂ ਵੀ ਕਰਵਾਈਆਂ । ਅੰਤ ਵਿੱਚ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਵਰਕਸ਼ਾਪ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly