ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਹਿੰਦੀ ਦਿਵਸ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿੱਚ ਹਿੰਦੀ ਦਿਵਸ ਨੂੰ ਸਮਰਪਿਤ ਹਿੰਦੀ ਨਾਰਾ ਲਿਖਣ ਗਤੀਵਿਧੀ ਕਰਵਾਈ ਗਈ । ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀਆਂ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ ਤੇ ਰਾਸ਼ਟਰੀ ਭਾਸ਼ਾ ਹਿੰਦੀ ਪ੍ਰਤੀ ਆਪਣਾ ਸਮਰਪਣ ਅਤੇ ਪਿਆਰ ਪ੍ਰਗਟ ਕੀਤਾ । ਵਿਦਿਆਰਥੀਆਂ ਵੱਲੋਂ ਹਿੰਦੀ ਨੂੰ ਆਪਣੀ ਪ੍ਰਾਇਮਰੀ ਭਾਸ਼ਾ ਮੰਨਦੇ ਹੋਏ ਵੱਖ-ਵੱਖ ਨਾਅਰੇ ਲਿਖੇ ਗਏ । ਪ੍ਰਤੀਯੋਗਤਾ ਵਿੱਚ ਸੱਤਵੀਂ ਕਲਾਸ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪਹਿਲੇ ਸਥਾਨ ‘ਤੇ ਰਹੀ । ਨੌਵੀਂ ਕਲਾਸ ਦੀ ਸਿਮਰਨਪ੍ਰੀਤ ਕੌਰ ਅਤੇ ਛੇਵੀਂ ਕਲਾਸ ਦੀ ਹਰਗੁਨ ਕੌਰ ਸਾਂਝੇ ਤੌਰ ‘ਤੇ ਦੂਸਰੇ ਸਥਾਨ ਅਤੇ ਛੇਵੀਂ ਕਲਾਸ ਦੀ ਵਿਦਿਆਰਥਣ ਸਮਰੀਤ ਕੌਰ ਤੀਜੇ ਸਥਾਨ ‘ਤੇ ਰਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਭਾਸ਼ਾ ਹਿੰਦੀ ਦਾ ਸਨਮਾਨ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਹਿੰਦੀ ਬਹੁਤ ਹੀ ਮਿੱਠ ਬੋਲੜੀ ਭਾਸ਼ਾ ਹੈ, ਜਿਸ ਨੂੰ ਬੋਲਣ ਅਤੇ ਸੁਣਨ ਨਾਲ ਸਾਡੇ ਮਨ ਨੂੰ ਬਹੁਤ ਹੀ ਸਕੂਨ ਮਿਲਦਾ ਹੈ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਸੰਸਥਾ ਖਿਲਾਫ ਹੋਵੇ ਸਖਤ ਕਾਰਵਾਈ- ਖੁਸ਼ੀ ਰਾਮ ਬਸਪਾ ਆਗੂ
Next article5 ਸਾਲ ਤੋਂ ਡੁਬਈ ‘ਚ ਕਮਾਈ ਕਰਨ ਗਏ ਪਤੀ ਦੀ ਮੌਤ , ਭਾਰਤ ਪੁੱਜੀ ਲਾਸ਼