ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਦੇ ਵਿਚ ਟਰਮ -ਵਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਸਬੰਧੀ ਮਾਪੇ -ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ । ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਸਾਰੀਆਂ ਹੀ ਜਮਾਤਾਂ ਦਾ ਟਰਮ ਵਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਦੇ ਨਾਲ ਸਾਂਝਾ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਲਾਨਾ ਪ੍ਰੀਖਿਆਵਾਂ ਵਿੱਚ ਹੋਰ ਵੀ ਵਧੇਰੇ ਮਿਹਨਤ ਕਰਕੇ ਵਧੀਆ ਨੰਬਰਾਂ ਨਾਲ ਪਾਸ ਹੋਣ ਲਈ ਪ੍ਰੇਰਿਤ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly