ਕਪੂਰਥਲਾ, (ਸਮਾਜ ਵੀਕਲੀ) ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਸੰਤ ਮੇਲਾ ਅਤੇ ਯੂ ਕੇ ਜੀ ਵਿੰਗ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਮਹਿਮਾਨ ਅਤੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਬਤੌਰ ਵਿਸ਼ੇਸ਼ ਮਹਿਮਾਨ ਵੱਜੋਂ ਸਮਾਗਮ ਵਿੱਚ ਸ਼ਾਮਲ ਹੋਏ, ਜਿਨਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਅਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪਹੁੰਚੇ ਮਹਿਮਾਨਾਂ ਵੱਲੋਂ ਸ਼ਮਾ ਰੌਸ਼ਨ ਰਾਹੀਂ ਸਮਾਗਮ ਦਾ ਆਗਾਜ਼ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਇਸ ਤੋਂ ਪਹਿਲਾਂ ਯੂ ਕੇ ਜੀ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ । ਦੂਜੇ ਪਾਸੇ ਵਿਦਿਆਰਥੀਆਂ ਬਸੰਤ ਮੇਲੇ ਦਾ ਵੀ ਭਰਪੂਰ ਆਨੰਦ ਮਾਣਿਆ, ਜਿਸ ਵਿਚ ਖਾਣ ਪੀਣ ਦੇ ਸਟਾਲਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਨੋਰੰਜਨ ਲਈ ਝੂਲਿਆਂ ਸਮੇਤ ਕਈ ਪ੍ਰਕਾਰ ਦੀਆਂ ਐਕਟੀਵਿਟੀ ਦਾ ਵੀ ਆਯੋਜਨ ਵੀ ਕੀਤਾ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj