ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਯੇਲੋ ਡੇ ਮਨਾਇਆ

ਕੈਪਸ਼ਨ - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਵਿਚ ਹਿੱਸਾ ਲੈਂਦੇ ਵਿਦਿਆਰਥੀ ।

ਕਪੂਰਥਲਾ, (ਸਮਾਜ ਵੀਕਲੀ)  ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਕੇ .ਜੀ ਵਿੰਗ ਦੇ ਬੱਚਿਆਂ ਨੇ ਯੇਲੋ ਡੇ ਬਹੁਤ ਹੀ ਉਤਸਾਹ ਨਾਲ ਮਨਾਇਆ । ਬੱਚਿਆਂ ਨੇ ਸੂਰਜ ਦੀ ਪੀਲੀ ਰੋਸ਼ਨੀ ਵਿੱਚ, ਪੀਲੇ ਪਹਿਰਾਵੇ ‘ਚ ਪੀਲੇ ਭੋਜਨ ਦਾ ਆਨੰਦ ਮਾਣਿਆ । ਇਸ ਦੌਰਾਨ ਵਿਦਿਆਰਥੀਆਂ ਕਈ ਗਤੀਵਿਧੀਆਂ ਵਿੱਚ ਹਿੱਸਾ ਲਿਆ । ਵਿਦਿਆਰਥੀਆਂ ਪਤੰਗ ਬਣਾਉਣ ਦੀ ਗਤੀਵਿਧੀ ਵਿੱਚ ਵੀ ਹਿੱਸਾ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਅਤੇ ਯੇਲੋ ਡੇ ਦੀ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਹੁਸਨ.. ਜਵਾਨੀ.. ਮਾਪੇ.. ਮਿਲਦੇ ਨਾ ਦੁਕਾਨਾਂ ‘ਤੇ….
Next articleਪੀ.ਟੀ.ਆਈ ਅਮਨਦੀਪ ਸਿੰਘ ਵਲਣੀ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਈ ਬਾਰਡਰ ਮੈਨ ਮੈਰਾਥਨ ਵਿੱਚ ਮੈਡਲ ਜਿੱਤਿਆ