
ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਵਰਲਡ ਬੁੱਕ ਡੇ ਮਨਾਇਆ ਗਿਆ । ਇਸ ਦੌਰਾਨ ਕੇ ਜੀ ਵਿੰਗ ਦੇ ਵਿਦਿਆਰਥੀਆਂ ਦੀ ਐਕਟੀਵਿਟੀ ਕਰਵਾਉਂਦੇ ਹੋਏ ਉਨ੍ਹਾਂ ਨੂੰ ਲਾਈਬ੍ਰੇਰੀ ਟੂਰ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਲਾਈਬ੍ਰੇਰੀ ਦੇ ਨਿਯਮਾਂ ਅਤੇ ਰੱਖ ਰਖਾਵ ਬਾਰੇ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੂੰ ਕਹਾਣੀਆਂ ਵੀ ਸੁਣਾਈਆਂ ਗਈਆਂ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਇਸ ਦਿਨ ਦਾ ਮੁੱਖ ਉਦੇਸ਼ ਪੁਸਤਕਾਂ ਪੜ੍ਹਨ ਦੀ ਆਦਤ ਨੂੰ ਉਤਸਾਹਿਤ ਕਰਨਾ ਹੈ । ਇਹ ਦਿਨ ਇਸ ਗੱਲ ਦਾ ਪ੍ਰਤੀਕ ਹੈ ਕਿ ਪੁਸਤਕਾਂ ਨਾ ਕੇਵਲ ਗਿਆਨ ਦਾ ਸਰੋਤ ਹਨ, ਬਲਕਿ ਉਹ ਸੰਸਕ੍ਰਿਤੀ, ਵਿਚਾਰ ਅਤੇ ਭਾਵਨਾਵਾਂ ਨੂੰ ਸਾਂਝਾ ਕਰਨ ਦਾ ਇੱਕ ਸਾਧਨ ਵੀ ਹਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

