HOME ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਮਦਰ ਡੇ ਮਨਾਇਆ

ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਮਦਰ ਡੇ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਦਰ ਡੇ ਸਬੰਧੀ ਆਯੋਜਿਤ ਸਮਾਗਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਬੀਬੀ ਗੁਰਪ੍ਰੀਤ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ਼ ਮੈਂਬਰ ।
ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ )–  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਮਦਰ ਡੇ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮਾਵਾਂ ਪ੍ਰਤੀ ਆਪਣੇ ਪਿਆਰ ਦਾ ਇਜਹਾਰ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿਨਾਂ ਦਾ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਕੇ ਜੀ ਵਿੰਗ ਦੇ ਵਿਦਿਆਰਥੀਆਂ ਨੇ ਆਪਣੀਆਂ ਮਦਰ ਨਾਲ ਮਿਲ ਕੇ ਵੱਖ-ਵੱਖ ਪ੍ਰਕਾਰ ਦੀਆਂ ਗੇਮਜ਼ ਖੇਡੀਆਂ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜੋ ਸਮਾਗਮ ਦਾ ਮੁੱਖ ਆਕਰਸ਼ਣ ਵੀ ਰਿਹਾ । ਇਸ ਮੌਕੇ ਬੋਲਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦੇ ਚਰਨਾਂ ਵਿੱਚ ਸਵਰਗ ਹੈ ਅਤੇ ਔਰਤ ਹੀ ਇਸ ਸੰਸਾਰ ਦਾ ਜਨਮ Cbse ਹੈ । ਇਸ ਲਈ ਹੀ ਮਾਂ ਨੂੰ ਰੱਬ ਦਾ ਰੂਪ ਵੀ ਕਿਹਾ ਜਾਂਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਦਾ ਸੁਨੇਹਾ ਵੀ ਦਿੱਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇੰਸਪੈਕਟਰ ਬਲਵਿੰਦਰ ਸਿੰਘ ਨੇ ਮਾਡਲ ਟਾਊਨ ਥਾਣੇ ਦਾ ਚਾਰਜ ਸੰਭਾਲਿਆ
Next articleਅਧਿਆਪਕ ਦਲ ਮਾਤਾ ਭੱਦਰਕਾਲੀ ਦੇ78ਵੇਂ ਸਾਲਾਨਾ ਇਤਿਹਾਸਿਕ ਮੇਲੇ ਦੇ ਸੰਬੰਧ ਵਿੱਚ ਸ਼ੇਖੂਪੁਰ ਮੰਦਰ ਵਿਖੇ ਨਤਮਸਤਕ ਹੋਇਆ