HOME ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਪਿਤਾ ਦਿਵਸ ਮਨਾਇਆ

ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਪਿਤਾ ਦਿਵਸ ਮਨਾਇਆ

2
ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਆਯੋਜਿਤ ਪਿਤਾ ਦਿਵਸ ਸਬੰਧੀ ਸਮਾਗਮ ਦੀਆਂ ਝਲਕੀਆਂ ।
ਕਪੂਰਥਲਾ   (ਸਮਾਜ ਵੀਕਲੀ)  ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਪਿਤਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ । ਕੇ ਜੀ ਵਿੰਗ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਸਬੰਧੀ ਕਾਰਡ ਬਣਾਏ, ਪ੍ਰਾਇਮਰੀ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਪਣੇ ਪਿਤਾ ਨਾਲ ਸਮਾਂ ਬਿਤਾਉਂਦੇ ਹੋਏ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਪਿਤਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਹਮੇਸ਼ਾ ਹੀ ਸਤਿਕਾਰ ਕਰਨਾ ਚਾਹੀਦਾ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ : ਸੁਖਬੀਰ ਸਿੰਘ ਬਾਦਲ
Next articleਬੈਂਕ ਡਕੈਤੀ ਦਾ ਮਾਮਲਾ