HOME ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ

ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ

1
ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਵਰਕਸ਼ਾਪ 'ਚ ਪਹੁੰਚੇ ਮੇਰੀਯੇਨ ਵਾਈਸੋਹਾ ਦਾ ਸਵਾਗਤ ਕਰਦੇ ਇੰਜੀ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ, ਇੰਜੀ. ਹਰਨਿਆਮਤ ਕੌਰ, ਇੰਜੀ. ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਪ੍ਰਿੰਸੀਪਲ ਰੇਨੂੰ ਅਰੋੜਾ ਅਤੇ ਸਟਾਫ਼ ਮੈਂਬਰ ।
ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਮੇਜ਼ਬਾਨ ਸਕੂਲ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਰੇਨੂ ਅਰੋੜਾ ਨੇ ਵੀ ਸ਼ਿਰਕਤ ਕੀਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਮੇਰੀਯੇਨ ਵਾਈਸੋਹਾ ਮੁੱਖ ਬੁਲਾਰੇ ਵੱਜੋਂ ਸ਼ਾਮਲ ਹੋਏ । ਉਹਨਾਂ ਨੇ ਫੋਨੇਟਿਕਸ ਐਂਡ ਮੋਰਲ ਵੈਲਿਊਯ ਵਿਸ਼ੇ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ । ਇਸ ਵਿਸ਼ੇ ਤੇ ਬੋਲਦਿਆਂ ਉਨ੍ਹਾਂ ਅੰਗਰੇਜ਼ੀ ਭਾਸ਼ਾ ਦੇ ਅੱਖਰਾਂ ਦੀ ਸਹੀ ਉਚਾਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਨੈਤਿਕ ਸਿਧਾਂਤਾਂ ਬਾਰੇ ਵੀ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਇਮਾਨਦਾਰੀ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਲਈ ਹੀ ਜਰੂਰੀ ਹੁੰਦੀ ਹੈ। ਉਨ੍ਹਾਂ ਅਧਿਆਪਕਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਸਹਿਜਤਾ ਨਾਲ ਦਿੱਤੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬੀ ਫਿਲਮ ਲਾਹੌਰੀਏ ਦੇ ਮਸ਼ਹੂਰ ਅਦਾਕਾਰ ਸੁਰੇਸ਼ ਪੰਡਿਤ ਦਾ ਦਿਹਾਂਤ 
Next articleਖਾਲਸਾ ਕਾਲਜ ਦੇ ਦਫ਼ਤਰ ਸੁਪਰਡੈਂਟ ਅਮਰੀਕ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਗਮ