ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਹੋਦਿਆ ਪੰਜਾਬੀ ਚਰਚਾ ਪ੍ਰਤੀਯੋਗਤਾ  ਦਾ ਬਣਿਆ ਸੈਕਿੰਡ ਰਨਰ ਅਪ

ਕਪੂਰਥਲਾ, 22 ਜੁਲਾਈ, ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੀਂ ਵਿੱਦਿਆ  ਨੀਤੀ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਤਹਿਤ ਲਿਟਲ ਇੰਜਲ ਕੋ ਐੱਡ ਸਕੂਲ ਕਪੂਰਥਲਾ ਵਿਖੇ ਸਹੋਦਿਆ ਅੰਤਰ ਸਕੂਲ ਪੰਜਾਬੀ ਚਰਚਾ ਪ੍ਰਤਿਯੋਗਿਤਾ ਕਰਵਾਈ ਗਈ|ਜਿਸ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੀਆਂ ਦੋ ਵਿਦਿਆਰਥਣਾਂ ਇੰਦਰਪ੍ਰੀਤ ਕੌਰ ਜਮਾਤ ਗਿਆਰਵੀਂ ਨੇ ਇਸ ਵਿਸ਼ੇ ਦੇ ਵਿਰੋਧ ਵਿੱਚ ਅਤੇ ਨਵਦੀਪ ਕੌਰ ਨੇ ਇਸ ਦੇ ਹੱਕ ਵਿੱਚ ਹੋਈ ਚਰਚਾ ਵਿੱਚ ਭਾਗ ਲਿਆ ਅਤੇ ਇੰਦਰਪ੍ਰੀਤ ਕੌਰ ਨੇ ਇਸ ਪ੍ਰਤੀਯੋਗਤਾ ਵਿੱਚ ਸੈਕਿੰਡ ਰਨਰਅਪ ਰਹੀ|ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ  ਇਸ ਪ੍ਰਤੀਯੋਗਿਤਾ ਵਿਚ ਕੁਲ 19 ਸਕੂਲਾਂ ਨੇ ਭਾਗ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਖਾਲਸਾ ਕਾਲਜ ਸੁਲਤਾਨਪੁਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਸਟਾਫ ਮੈਂਬਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਕਰ ਸਕਣਗੇ ਬੀਜ
Next articleਮਿੱਠੜਾ ਕਾਲਜ ਦੇ ਵਿਦਿਆਰਥੀਆਂ ਵੱਲੋਂ 10 ਰੋਜ਼ਾ ਐੱਨ ਸੀ ਸੀ  ਕੈਂਪ ਲਗਾਇਆ ਗਿਆ