ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼

ਕਪੂਰਥਲਾ-( ਕੌੜਾ  )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਨਵੇਂ ਵਿਦਿਅਕ ਵਰੇ ਦਾ ਆਗਾਜ਼ ਧਾਰਮਿਕ ਸਮਾਗਮ ਨਾਲ ਹੋਇਆ । ਸਕੂਲ ਦੇ ਸੰਗੀਤ ਵਿਭਾਗ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ, ਉਪਰੰਤ ਵਿਦਿਅਕ ਅਦਾਰੇ ਤੇ ਵਿਦਿਆਰਥੀਆਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਤ ਕੁਲਵੰਤ ਰਾਮ ਜੀ ਨੂੰ ਧਮਕੀ ਦੇਣ ਵਾਲੇ ਦੀ ਸਚਾਈ ਪਤਾ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਪ੍ਰਵੀਨ ਬੰਗਾ
Next articleਕਵਿਤਾ|