HOME ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ...

ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ

ਵੱਲੋਂਸਮੀਪ ਸਿੰਘ ਗੁਮਟਾਲਾ

ਸਿਨਸਿਨੈਟੀ, ਓਹਾਇਓ  (ਸਮਾਜ ਵੀਕਲੀ)  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਪੰਜ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ। ਇਹਨਾਂ ਸਮਾਗਮਾਂ ‘ਚ ਸ਼ਾਮਲ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਜੀ ਦਾ ਜੱਥਾ ਕੈਲੀਫੋਰਨੀਆ ਤੋਂ ਸਿਨਸਿਨੈਟੀ ਪੁੱਜਾ। ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆ। ਵੱਡੀ ਗਿਣਤੀ ਵਿੱਚ ਸਿਨਸਿਨੈਟੀ ਦੇ ਨਾਲ ਲੱਗਦੇ ਸ਼ਹਿਰ ਡੇਟਨ, ਅਤੇ ਸੂਬੇ ਇੰਡਿਆਣਾ ਅਤੇ ਕੈਨਟੱਕੀ ਤੋਂ ਵੀ ਸੰਗਤਾਂ ਇਸ ਵਿੱਚ ਸ਼ਾਮਲ ਹੋਈਆਂ। ਰਸਤੇ ਵਿੱਚ ਇਹਨਾਂ ਅਬਾਦੀਆਂ ਵਿੱਚ ਰਹਿੰਦੀਆਂ ਸਿੱਖ ਸੰਗਤਾਂ ਵਲੋਂ ਗਰਮ ਦੁੱਧ, ਪਾਣੀ, ਫਲਾਂ, ਮਿਠਾਈ ਆਦਿ ਦੇ ਲੰਗਰ ਵੀ ਸੰਗਤਾਂ ਨੂੰ ਵਰਤਾਏ ਗਏ। ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਜਾਣਕਾਰੀ ਮਿਲੀ। ਸਮਾਗਮ ਦੇ ਅਖੀਰਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਭਾਈ ਸੁਖਵਿੰਦਰ ਸਿੰਘ ਜੀ ਦੇ ਕੀਰਤਨ ਜੱਥੇ ਨੇ ਦੋ ਘੰਟਿਆਂ ਲਈ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਪੰਜੇ ਦਿਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਨੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ, ਸੰਗਤ ਅਤੇ ਨਗਰ ਕੀਰਤਨ ਦੋਰਾਨ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਿਸ ਦਾ ਧੰਨਵਾਦ ਕੀਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੰਡੀਗੜ੍ਹ ਪੁਲਿਸ ਨਾਲ ਭਿੜਨ ਵਾਲੀ ਹਰਮਨਪ੍ਰੀਤ ਕੌਰ ਸ੍ਰੀ ਅਨੰਦਪੁਰ ਸਾਹਿਬ ਦੇ ਨੂਰਪੁਰ ਬੇਦੀ ਦੀ ਜੰਮਪਲ
Next articleਜਗਦੇਵ ਸ਼ਰਮਾ ਦੀ ਨਾਵਲਕਾਰ ਵਜੋਂ ਸਫ਼ਲ ਸ਼ੁਰੂਆਤ – ਮਿੱਤਰ ਸੈਨ ਮੀਤ