ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਹਲਕਾ ਬੰਗਾ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਪ੍ਰਵੀਨ ਬੰਗਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਪਿੰਡ ਧੁਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਜੀ ਦੀ ਚਾਰਦੀਵਾਰੀ ਨੂੰ ਢਹਿ ਢੇਰੀ ਕਰਨ ਵਿੱਚ ਪਿੰਡ ਦੇ ਮਨੂਵਾਦੀ ਸੋਚ ਦੇ ਧਾਰਨੀ ਸਰਪੰਚ ਅਤੇ ਪ੍ਰਸ਼ਾਸਨ ਦੀ ਮੱਦਦ ਨਾਲ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ। ਇਸ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਦੀ ਲੜੀ ਤਹਿਤ ਮਿਤੀ 29-08-2025 ਦਿਨ ਸ਼ੁੱਕਰਵਾਰ ਨੂੰ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਬੁੱਤ ਨਵਾਂਸ਼ਹਿਰ ਤੋਂ ਮਾਰਚ ਸ਼ੁਰੂ ਕੀਤਾ ਜਾਵੇਗਾ ਅਤੇ ਡੀ ਸੀ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਕਿ ਜਿਨ੍ਹਾਂ ਨੇ ਗੁਰੂ ਘਰ ਦੀ ਚਾਰ ਦੀਵਾਰੀ ਨੂੰ ਢਹਿ ਢੇਰੀ ਕੀਤੀ ਉਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਜੇਲ੍ਹ ਵਿੱਚ ਸੁਟਿਆ ਜਾਵੇ ਅਤੇ ਗੁਰੂ ਘਰ ਦੀ ਸ਼ਾਨ ਸਤਿਕਾਰ ਪਹਿਲਾਂ ਦੀ ਤਰ੍ਹਾਂ ਬਹਾਲ ਕੀਤਾ ਜਾਵੇ । ਇਸ ਮੌਕੇ ਤੇ ਉਨ੍ਹਾਂ ਨਾਲ ਸੋਮ ਨਾਥ ਰਟੈਂਡਾ ਜ਼ਿਲ੍ਹਾ ਸਕੱਤਰ, ਵਿਜੇ ਗੁਣਾਚੌਰ ਜ਼ਿਲ੍ਹਾ ਸਕੱਤਰ, ਮਿਸ਼ਨਰੀ ਗਾਇਕ ਰੂਪ ਲਾਲ ਧੀਰ, ਮਨੋਹਰ ਕਮਾਮ ਜ਼ਿਲ੍ਹਾ ਇੰਚਾਰਜ, ਸਤਨਾਮ ਰਟੈਂਡਾ, ਜੋਗਿੰਦਰ ਸਿੰਘ ਰਟੈਂਡਾ, ਸੋਹਣ ਲਾਲ ਰਟੈਂਡਾ ਸੈਕਟਰ ਪ੍ਰਧਾਨ ਹਾਜ਼ਰ ਸਨ।
ਪਿੰਡ ਧੁਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਜੀ ਦੀ ਚਾਰਦੀਵਾਰੀ ਨੂੰ ਢਹਿ ਢੇਰੀ ਕਰਨ ਤੇ ਜ਼ਿਲ੍ਹਾ ਪੱਧਰੀ ਰੋਸ ਮਾਰਚ –ਸਤਪਾਲ ਰਟੈਂਡਾ, ਪ੍ਰਵੀਨ ਬੰਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



