HOME ਸੁੱਧਾ ਮਾਜਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ...

ਸੁੱਧਾ ਮਾਜਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਗਰ ਕੀਰਤਨ ਸਜਾਇਆ

1
 ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਚੱਲ ਰਹੀਆਂ ਸਨ ਨਾਲ ਨਾਲ
ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )ਕਾਠਗੜ੍ਹ ਦੇ ਨੇੜੇ ਪਿੰਡ ਸੁੱਧਾ ਮਾਜਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ  ਸਮਰਪਿਤ  ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ |  ਸੁੰਦਰ ਪਾਲਕੀ ਸਾਹਿਬ ਵਿੱਚ ਸੰਸ਼ੋਭਿਤ ਸ੍ਰੀ  ਗੁਰੂ ਗ੍ਰੰਥ ਸਾਹਿਬ  ਜੀ ਸੰਸ਼ੋਭਿਤ ਸਨ । ਨਗਰ ਕੀਰਤਨ ਦੀ ਅਗਵਾਈ  ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਵਿੱਚ ਕੀਰਤਨੀ ਜਥੇ ਤੇ ਸੰਗਤਾਂ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਅੱਗੇ ਅੱਗੇ ਚੱਲ ਰਹੀਆ ਸਨ | ਇਹ ਨਗਰ ਕੀਰਤਨ ਸੁੱਧਾ ਮਾਜਰਾ, ਲੋਹਟਾਂ ਤੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਾਹਿਬ ਵਿਚ ਆ ਕੇ ਸੰਪਨ ਹੋਇਆਂ | ਨਗਰ ਕੀਰਤਨ ਦਾ ਸੰਗਤਾਂ ਵਲੋਂ ਜਗ੍ਹਾ ਜਗ੍ਹਾ ਸਵਾਗਤੀ ਗੇਟ ਤੇ ਚਾਹ ਪਕੌੜਿਆਂ ਦਾ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ |  ਨਗਰ ਕੀਰਤਨ ਵਿੱਚ ਭਾਰੀ ਸੰਖਿਆਂ ਵਿਚ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ | ਇਸ ਨਗਰ ਕੀਰਤਨ ਵਿਚ ਕੀਰਤਨੀ ਜਥਿਆ ਵਲੋਂ  ਸੰਗਤਾਂ ਨੂੰ  ਕੀਰਤਨ ਨਾਲ ਨਿਹਾਲ ਕੀਤਾ ਗਿਆ |ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਤਰਕਸ਼ੀਲ ਆਗੂ ਸੁਰਿੰਦਰ ਪਾਲ ਉੱਪਲੀ ਦੀ ਜੀਵਨ ਸਾਥਣ ਵਨੀਤਾ ਬਾਂਸਲ ਦੀ ਸੇਵਾ ਮੁਕਤੀ ਮੌਕੇ ਸਕੂਲ ਸਟਾਫ ਤੇ ਜਮਹੂਰੀ ਜਥੇਬੰਦੀਆਂ ਨੇ ਕੀਤਾ ਸਨਮਾਨ
Next articleਬਿਜਲੀ ਕੱਟਾਂ ਤੋਂ ਲੋਕ ਡਾਢੇ ਪਰੇਸ਼ਾਨ ਬਿਜਲੀ ਨਾਲ ਹੋਣ ਵਾਲੇ ਰੋਜ਼ਮਰਾ ਦੇ ਕੰਮ ਹੋ ਰਹੇ ਪ੍ਰਭਾਵਿਤ