ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮੇਸ਼ ਸੇਵਕ ਦੇ ਜਥੇ ਵਲੋਂ ਧਾਰਮਿਕ ਜਥੇਬੰਦੀਆਂ ਤੇ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ 24ਵੀਂ ਮਹਾਨ ਪੈਦਲ ਯਾਤਰਾ ਸਜਾਈ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਵੇਰੇ ਕਰੀਬ 5 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਯਾਤਰਾ ਦੀ ਆਰੰਭਤਾ ਹੋਈ | ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਸ ਪੈਦਲ ਯਾਤਰਾ ਵਿਚ ਸ਼ਿਰਕਤ ਕੀਤੀ | ਜਥੇਦਾਰ ਰਸ਼ਪਾਲ ਸਿੰਘ ਦੇ ਊਦੱਮ ਸਦਕਾ ਹਰ ਸਾਲ ਸਜਾਈ ਜਾਂਦੀ ਇਸ ਪੈਦਲ ਯਾਤਰਾ ਦੌਰਾਨ ਜਿੱਥੇ ਬੈਂਡ ਵਾਜੇ ਇਸਦੀ ਰੌਣਕ ਨੂੰ ਵਧਾ ਰਹੇ ਸਨ। ਉੱਥੇ ਨਾਲ ਹੀ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ | ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਤੇ ਹੋਰ ਆਗੂਆਂ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਯਾਤਰਾ ਸ਼ੇਖੂਪੁਰ, ਬਰਿੰਦਪੁਰ, ਰੇਲ ਕੋਚ ਫ਼ੈਕਟਰੀ, ਹੁਸੈਨਪੁਰ, ਖੈੜਾ ਦੋਨਾ, ਕੜਾਲ ਕਲਾਂ, ਭਾਣੋ ਲੰਗਾ, ਪਾਜੀਆਂ, ਡਡਵਿੰਡੀ, ਜੈਨਪੁਰ, ਫੌਜੀ ਕਲੋਨੀ ਤੋਂ ਹੁੰਦੀ ਹੋਈ ਦੇਰ ਸ਼ਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ | ਰਸਤੇ ਵਿਚ ਵੱਖ-ਵੱਖ ਪਿੰਡਾਂ ਤੇ ਗੁਰਦੁਆਰਾ ਕਮੇਟੀਆਂ ਵਲੋਂ ਲੰਗਰ ਲਗਾਕੇ ਤੇ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਬਹੁਤ ਹੀ ਆਕਰਸ਼ਿਕ ਫੁੱਲਾਂ ਨਾਲ ਸਜਾਇਆ ਗਿਆ ਸੀ ਤੇ ਪਾਲਕੀ ਦੇ ਪਿੱਛੇ ਸ਼ਬਦ ਚੌਂਕੀ ਜਥੇ ਦੇ ਨਾਲ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰ ਰਹੀਆਂ ਸਨ | ਸਿਟੀ ਸੇਵਾ ਸੁਸਾਇਟੀ ਵਲੋਂ ਲੋੜਵੰਦ ਸੰਗਤਾਂ ਦੀ ਮਦਦ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਤੇ ਇਹ ਵੈਨ ਯਾਤਰਾ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਪਹੁੰਚੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਰਸ਼ਪਾਲ ਸਿੰਘ ਸਿਟੀ ਕੇਬਲ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਜਸਪਾਲ ਸਿੰਘ ਖੁਰਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੋਹਕਮ ਸਿੰਘ, ਰਮਨਦੀਪ ਸਿੰਘ, ਸੁਰਜੀਤ ਸਿੰਘ ਸਡਾਨਾ, ਗੁਰਪ੍ਰੀਤ ਸਿੰਘ ਬੱਬਲੂ,
https://play.google.com/store/apps/details?id=in.yourhost.samajweekly