
ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਚ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਦਾ ਸੰਗਤਾ ਵੱਲੋ ਰਸਤੇ ਚ ਭਰਵਾਂ ਸਵਾਗਤ ਕੀਤਾ ਗਿਆ! ਨਗਰ ਕੀਰਤਨ ਲੈਸਟਰ ਦੇ ਵੱਖ ਵੱਖ ਰਸਤਿਆਂ ਰਾਹੀਂ ਅਤੇ ਟਾਉਨ ਸੈਂਟਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਵਿਖੇ ਸਮਾਪਤ ਹੋਇਆ । ਨਗਰ ਕੀਰਤਨ ਦੌਰਾਨ ਲੈਸਟਰ ਦੀਆਂ ਸੰਗਤਾਂ ਵੱਲੋਂ ਰਸਤੇ ਚ ਥਾਂ ਥਾਂ ਤੇ ਵੱਖ ਵੱਖ ਪ੍ਰਕਾਰ ਦੇ ਅਨੇਕਾਂ ਲੰਗਰਾਂ ਦੇ ਸਟਾਰ ਲਗਾਏ ਗਏ।ਇਸ ਨਗਰ ਕੀਰਤਨ ਚ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਸਮੇਤ ਯੂਰਪ ਅਤੇ ਅਮਰੀਕਾ ਕਨੇਡਾ ਤੋਂ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ ਅਤੇ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਗਏ ਰਸਤੇ ਤੇ ਚਲਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛੱਕ ਕੇ ਗੁਰੂ ਲੜ ਲੱਗਣਾ ਚਾਹੀਦਾ ਹੈ। ਨਗਰ ਕੀਰਤਨ ਦੌਰਾਨ ਗੋਦਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ ਮੀਤ ਪ੍ਰਧਾਨ ਸੁਖਜਿੰਦਰ ਸਿੰਘ, ਸਟੇਜ ਸਕੱਤਰ ਮੁਖਤਿਆਰ ਸਿੰਘ,ਸਿੱਖ ਫੈਡਰੇਸ਼ਨ ਯੂ ਕੇ ਦੇ ਆਗੂ ਕੁਲਦੀਪ ਸਿੰਘ ਛਹੇੜੂ, ਸੁਖਵਿੰਦਰ ਸਿੰਘ ਸੋਖਾ ਢੇਸੀ, ਲਖਵਿੰਦਰ ਸਿੰਘ ਜੋਹਲ, ਸੁਰਿੰਦਰਬੀਰ ਸਿੰਘ ਭਾਊ, ਅਕਾਲੀ ਆਗੂ ਮੁਖਤਿਆਰ ਸਿੰਘ ਝੰਡੇਰ, ਬਲਬੀਰ ਸਿੰਘ, ਕੌਂਸਲਰ ਮਨਜੀਤ ਕੌਰ, ਕੌਂਸਲਰ ਸੰਤੋਖ ਸਿੰਘ ਅਟਵਾਲ, ਸੁਰਿੰਦਰਪਾਲ ਸਿੰਘ, ਸਰਬਜੀਤ ਸਿੰਘ ਸਾਬੀ ਚਾਹਲ ਸਮੇਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾਸ੍ਰੀ ਗੁਰੂ ਅਮਰਦਾਸ ਜੀ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਓਡਬੀ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਸਮੇਤ ਹਜ਼ਾਰਾਂ ਦੀ ਤਾਦਾਦ ਚ ਸੰਗਤਾਂ ਨੇ ਨਗਰ ਕੀਰਤਨ ਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸੇ ਤਰ੍ਹਾਂ ਰਸਤੇ ਚ ਮਾਨ ਮੋਟਰਜ ਤੇ ਕਵੀਸਰੀ ਦਰਬਾਰ ਸਜਾਇਆ ਗਿਆ, ਜਿੱਥੇ ਕਵੀਸ਼ਰੀ ਜਥੇ ਵੱਲੋਂ ਇਸ ਟੂ ਇਸਰੀ ਵਾਰਾ ਰਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ।


