HOME ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਚ ਸਕੂਲ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵੱਲੋਂ ਸਕੂਲ ਚ ਵਿਸ਼ਾਲ ਨਗਰ ਕੀਰਤਨ

ਕੈਪਸਨ:- ਸਕੂਲ ਦੇ ਵਿਦਿਆਰਥੀਆਂ ਵੱਲੋਂ ਸਜ਼ਾਏ ਗਏ ਨਗਰ ਕੀਰਤਨ ਮੌਕੇ ਪੰਜ ਪਿਆਰਿਆਂ ਦੇ ਰੂਪ ਚ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀ ਅਤੇ ਨਗਰ ਕੀਰਤਨ ਚ ਸ਼ਾਮਿਲ ਸਕੂਲ ਦੇ ਬੱਚੇ। ਤਸਵੀਰਾਂ:-ਸੁਖਜਿੰਦਰ ਸਿੰਘ ਢੱਡੇ
*ਸਕੂਲ ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਬਦ ਗਾਇਨ 

ਲੈਸਟਰ (ਇੰਗਲੈਂਡ)  (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਚ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਵੱਖ ਵੱਖ ਗੁਰੂ ਘਰਾਂ ਚ ਸ੍ਰੀ ਨਿਸ਼ਾਨ ਸਾਹਿਬ ਉਪਰ ਨਵਾਂ ਚੌਲਾਂ ਸਾਹਿਬ ਚੜਾਉਣ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਘਰਾਂ ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਏ ਗਏ।ਇਸ ਮੌਕੇ ਤੇ ਵੱਖ ਵੱਖ ਪ੍ਰਕਾਰ ਦੇ ਅਨੇਕਾਂ ਲੰਗਰ ਵੀ ਲਗਾਏ ਗਏ। ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਸਿੱਖ ਫਾਲਕਿਨ ਪ੍ਰਾਇਮਰੀ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵੱਲੋਂ ਸਕੂਲ ਦੇ ਸਟਾਫ ਅਤੇ ਪ੍ਰਿੰਸੀਪਲ ਜਸਬੀਰ ਕੌਰ ਮਾਨ ਦੇ ਸਹਿਯੋਗ ਨਾਲ ਪਹਿਲੀ ਵਾਰ ਸਕੂਲ ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਚ ਸਜਾਇਆ ਗਿਆ ਇਹ ਨਗਰ ਕੀਰਤਨ ਸਕੂਲ ਦੀ ਗਰਾਊਂਡ ਅਤੇ ਹੋਰ ਰਸਤਿਆਂ ਰਾਹੀਂ ਹੁੰਦਾ ਹੋਇਆ ਵਾਪਸ ਸਕੂਲ ਵਿਖੇ ਸਮਾਪਤ ਹੋਇਆ। ਪ੍ਰਕਾਸ਼ ਪੁਰਬ ਦੇ ਸਬੰਧ ਚ ਸਕੂਲ ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸਕੂਲ ਦੇ ਛੋਟੇ ਛੋਟੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਸ਼ਿਰਕਤ ਕਰਕੇ ਗੁਰੂ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleगुरु नानक देव जी के जाति के बारे में विचार तथा वर्तमान सिख समाज
Next articleਸੂਚਨਾ ਕਮਿਸ਼ਨਰ ਸੰਧੂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਉੱਪਰ ਫੋਟੋ ਕਿਤਾਬਚਾ ਜਾਰੀ