HOME ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ...

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ 
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ,  ਲੁਧਿਆਣਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ।  ਇਸ ਮੌਕੇ ਸ਼੍ਰੀ ਅਖੰਡ-ਪਾਠ ਸਾਹਿਬ ਦਾ ਭੋਗ ਪਾਇਆ ਗਿਆ । ਉਪਰੰਤ ਸਜੇ ਵਿਸ਼ੇਸ਼ ਦੀਵਾਨ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੁੱਖਾਂ ਦੀ ਮਨੀ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਕੀਤਾ ਗਿਆ ।  ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਹੈਡਗ੍ਰੰਥੀ ਭਾਈ ਅਰਵਿੰਦਰ ਸਿੰਘ ਜੀ ਅਤੇ ਭਾਈ ਮਨਜੀਤ ਸਿੰਘ ਜੀ ਰਾਮਦਾਸ ਵਾਲਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ । ਉਹਨਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਵੀ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ।ਸ੍ਰ: ਕਰਨੈਲ ਸਿੰਘ ਮੁੱਖ ਸੇਵਾਦਾਰ, ਗੁਰਮੀਤ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਨੇ ਸਰਬੱਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ । ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ: ਕਰਨੈਲ ਸਿੰਘ ਤੋਂ ਇਲਾਵਾ ਗੁਰਮੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਖੁਰਾਣਾ ਖ਼ਜ਼ਾਨਚੀ, ਜਰਨੈਲ ਸਿੰਘ ਸੈਣੀ ਮੀਤ ਪ੍ਰਧਾਨ, ਸੁਰਿੰਦਰ ਸਿੰਘ ਪੀ.ਏ. ਪ੍ਰਧਾਨ ਸਾਹਿਬ, ਪਲਵਿੰਦਰ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਹੈਪੀ ਗਲਹੋਤਰਾ, ਮਾਸਟਰ ਗੁਰਮੀਤ ਸਿੰਘ ਅਤੇ ਵੱਡੀ ਤਾਦਾਦ ਵਿੱਚ ਸੰਗਤਾਂ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਲ ਕਹਾਣੀ – ਹਾਥੀ ਅਤੇ ਚਿੜੀ
Next articleਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ = ਕੁਲਵਿੰਦਰ ਸਿੰਘ ਬੈਨੀਪਾਲ