ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਕਰੀਬੀ ਪਿੰਡ ਜਮਾਲਪੁਰ ਵਿਖੇ ਸਥਿਤ ਸਿੱਧ ਬਾਬਾ ਬਾਲਕ ਨਾਥ ਜੀ ਦੇ ਧਾਰਮਿਕ ਅਸਥਾਨ ਵਿਖੇ ਮਾਤਾ ਗੁਰਬਖਸ਼ ਕੌਰ ਤੇ ਗੱਦੀਨਸ਼ੀਨ ਗੁਰੂ ਮਹਾਰਾਜ ਨੂਰ ਸਰਕਾਰ ਜੀ ਦੀ ਅਗਵਾਈ ਹੇਠ ਸ੍ਰੀ ਗੁਰੂ ਪੂਰਨਿਮਾ ਮਹਾਂਉਤਸਵ ਤੇ ਵਿਸ਼ਾਲ ਭੰਡਾਰਾ ਜਮਾਲਪੁਰ ਵਿਖੇ ਮਿਤੀ 21 ਜੁਲਾਈ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਮਾਤਾ ਗੁਰਬਖਸ਼ ਕੌਰ ਨੇ ਦੱਸਿਆ ਕਿ ਮਿਤੀ 20 ਜੁਲਾਈ ਦਿਨ ਸ਼ਨੀਵਾਰ ਨੂੰ ਰਾਤ 7 ਵਜੇ ਤੋਂ 9 ਵਜੇ ਤੱਕ ਬਾਬਾ ਜੀ ਦਾ ਗੁਣਗਾਣ ਕੀਤਾ ਜਾਵੇਗਾ | ਮਿਤੀ 21 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10-30 ਵਜੇ ਗੁਰੂ ਪੂਜਾ ਹੋਵੇਗੀ | 11 ਵਜੇ ਤੋਂ ਦੁਪਿਹਰ 2 ਵਜੇ ਤੱਕ ਬਾਬਾ ਜੀ ਦਾ ਗੁਣਗਾਣ ਕੀਤਾ ਜਾਵੇਗਾ ਤੇ ਉਪਰੰਤ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly