ਐਡੀਲੇਡ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਰਿਵਰਲੈਂਡ ਗਲੌਸਪ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਸਜੇ ਦੀਵਾਨ ਵਿੱਚ ਹਜੂਰੀ ਰਾਗੀ ਜੱਥਾ ਭਾਈ ਸੁਖਦੇਵ ਸਿੰਘ ਜੀ ਪਟਿਆਲ਼ੇ ਵਾਲਿਆਂ ਨੇ ਰਸ ਭਿੰਨਾਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪੰਜਾਬ ਤੋਂ ਅਸਟ੍ਰੇਲੀਆ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਗਿਆਨੀ ਹਰਜੀਤ ਸਿੰਘ ਜੀ ਤਰਨ ਤਾਰਨ ਵਾਲਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ ਸੰਗਤਾਂ ਨੂੰ ਕਥਾ ਵਿਚਾਰ ਰਾਹੀਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਜੀਵਨ,ਇਤਿਹਾਸ ਅਤੇ ਉਹਨਾਂ ਦੀ ਗੁਰਬਾਣੀ ਵਾਰੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਤੇ ਸ਼ਰਧਾ ਭਾਵਨਾ ਰੱਖ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਰਿਵਰਲੈਂਡ ਸਿੰਘ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਜੀਤ ਸਿੰਘ ਤਰਨ ਤਾਰਨ ਦੀਆਂ ਅਸਟਰੇਲੀਆ ਭਰ ਵਿੱਚ ਕੀਤੀਆਂ ਜਾ ਰਹੀਆਂ ਧਾਰਮਿਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਗੁਰੂਘਰ ਵੱਲੋਂ ਉੱਨਾਂ ਨੂੰ ਸਿਰੋਪਾਓ ਦਿੱਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



