HOME ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੇ ਮੈਡੀਕਲ ਕੈਂਪ ਲਗਾਇਆ

ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੇ ਮੈਡੀਕਲ ਕੈਂਪ ਲਗਾਇਆ

3

ਦਿੜ੍ਹਬਾ ਮੰਡੀ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਿੰਡ ਖਡਿਆਲ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪ੍ਰਧਾਨ ਗੁਰਲਾਲ ਸਿੰਘ ਗੋਰਾ ਨੇ ਦੱਸਿਆ ਕਿ ਅੱਜ ਗੁਰਸੇਵਕ ਸਿੰਘ ਬਿਗੜਵਾਲ ਦੇ ਯਤਨਾਂ ਸਦਕਾ ਨੀਲਕੰਠ ਹਸਪਤਾਲ ਸੁਨਾਮ ਵਲੋਂ ਆਮ ਬਿਮਾਰੀਆਂ ਨਾਲ ਨਜਿੱਠਣ ਲਈ ਕੈਂਪ ਲਗਾਇਆ ਗਿਆ । ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਚੈੱਕ ਅੱਪ ਕੀਤਾ ਗਿਆ ਅਰੇ ਮੌਕੇ ਤੇ ਹੀ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਜਿਸ ਵਿੱਚ ਆਮ ਵੱਖ ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦੇ ਸਥਾਈ ਇਲਾਜ ਲਈ ਜਿੱਥੇ ਸਲਾਹ ਦਿੱਤੀ ਗਈ ਉੱਥੇ ਕੁਝ ਦਵਾਈਆਂ ਮੌਕੇ ਤੇ ਹੀ ਦਿੱਤੀਆਂ ਗਈਆਂ । ਇਸ ਮੌਕੇ ਸੈਂਕੜੇ ਲੋਕਾਂ ਨੇ ਇਸ ਕੈਂਪ ਦਾ ਲਾਭ ਲਿਆ । ਇਸ ਮੌਕੇ ਜਸਪਾਲ ਸਿੰਘ ਭੱਟੀ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਇਹੋ ਜਿਹੇ ਮੈਡੀਕਲ ਕੈਂਪ ਦੀ ਸਖ਼ਤ ਜ਼ਰੂਰਤ ਹੈ ਜਦੋਂ ਇਲਾਜ ਬਹੁਤ ਮਹਿੰਗੇ ਹਨ ਤਾਂ ਆਮ ਲੋਕਾਂ ਲਈ ਧਾਰਮਿਕ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ । ਇਸ ਮੰਤਵ ਨਾਲ ਹੀ ਸ੍ਰੀ ਗੁਰੂ ਰਵਿਦਾਸ ਪਰਬੰਧਕ ਕਮੇਟੀ ਵੱਲੋਂ ਇਹ ਕਾਰਜ ਕੀਤਾ ਗਿਆ ਹੈ । ਇਸ ਮੌਕੇ ਨੀਲਕੰਠ ਮਲਟੀਸਪੈਸਲੀਟੀ ਹਸਪਤਾਲ ਸੁਨਾਮ ਦੇ ਡਾ ਯਾਦੇਂ M O, ਸਟਾਫ਼ ਨਰਸ ਪੂਜਾ ਰਾਣੀ, ਜਸ਼ਨਪ੍ਰੀਤ ਸ਼ਰਮਾ, ਗੁਰਜੰਟ ਸਿੰਘ, ਜਤਿੰਦਰ ਸਿੰਘ ਨੇ ਮਰੀਜਾਂ ਦਾ ਚੈੱਕ ਅੱਪ ਕੀਤਾ ।ਇਸ ਮੌਕੇ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਲਾਲ ਸਿੰਘ ਗੋਰਾ, ਮਾਸਟਰ ਅੰਗਰੇਜ਼ ਸਿੰਘ , ਨਾਜਰ ਸਿੰਘ, ਜਗਤਾਰ ਸਿੰਘ ਤਾਰੀ, ਸਤਨਾਮ ਸਿੰਘ, ਡਾ ਜਸਵਿੰਦਰ ਸਿੰਘ ਆਦਿ ਮੌਜੂਦ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰੁੜਕੀ ਖਾਸ ਨੂੰ ਅੱਧੇ ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਵੱਡੀ ਸੌਗਾਤ
Next articleਸਾਈਂ ਪੱਪਲ ਸ਼ਾਹ ਭਰੋ ਮਜਾਰਾ ਨੇ ਯੂ,ਕੇ ਦੀਆਂ ਸੰਗਤਾਂ ਨੂੰ ਅਨਮੋਲ ਪ੍ਰਵਚਨਾ ਨਾਲ ਕੀਤਾ ਨਿਹਾਲ