ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ 4 ਫਰਵਰੀ ਨੂੰ ਸ਼ੁਰੂ ਹੋਣਗੇ ਜਦਕਿ 6 ਫਰਵਰੀ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿੱਚ ਸ਼ਾਮਿਲ ਹੋਣਗੇ ਅਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਉਣਗੇ। ਇਸ ਤੋਂ ਇਲਾਵਾ ਇਸ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਹੋਰ ਪਤਵੰਤੇ ਨਤਮਸਤਕ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਫ-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਪਖਾਨੇ, ਸਿਹਤ ਸੇਵਾਵਾਂ, ਆਵਾਜਾਈ ਅਤੇ ਪਾਰਕਿੰਗ ਯਕੀਨੀ ਬਣਾਉਣ। ਉਨ੍ਹਾਂ ਨੇ ਉਨ੍ਹਾਂ ਨੂੰ ਮੈਡੀਕਲ ਕੈਂਪਾਂ, ਐਂਬੂਲੈਂਸ ਸੇਵਾਵਾਂ ਅਤੇ ਅੱਗ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭੀੜ ਪ੍ਰਬੰਧਨ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ, ਬੈਰੀਕੇਡਿੰਗ ਅਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪ੍ਰੋਗਰਾਮ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਪੂਰਾ ਹੋ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



